ਮਾਲੇਰਕੋਟਲਾ : ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਦਿੱਤਾ ਮੰਗ ਪੱਤਰ ਅੱਜ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਵੱਲੋਂ ਜਿਲ੍ਹੇ ਵਿੱਚ ਨਵੇਂ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ ਨੇ ਕਿਹਾ ਕੀ ਦੋ ਸਾਲ ਤੋਂ ਵੀ ਵੱਧ ਸਮੇਂ ਤੋਂ ਕਿਸਾਨਾਂ ਦੇ ਖੇਤਾਂ ਵਿੱਚ ਸਰਹਿੰਦ -ਸਹਿਣਾ ਐਕਸਪ੍ਰੇਸਵੇ ਲਈ ਬੁਰਜੀਆ ਗੱਡਣ ਅਤੇ ਫਰਦਾ ਉਪਰ ਨੋਟ ਚੜ੍ਹਾ ਦੇਣ ਦੇ ਬਵਜੂਦ ਹੁਣ ਤੱਕ ਨਾ ਤਾਂ ਕਿਸਾਨਾਂ ਨੂੰ ਉਚਿਤ ਮੁਆਵਜਾ ਦਿੱਤਾ ਗਿਆ ਅਤੇ ਨਾ ਹੀ ਇਸ ਐਕਸਪ੍ਰੇਸਵੇ ਦੇ ਬਣਨ ਤੋਂ ਬਾਅਦ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਕੋਈ ਹੱਲ ਕੀਤਾ। ਉਹਨਾਂ ਕਿਹਾ ਕੀ ਇਸ ਐਕਸਪ੍ਰੇਸਵੇ ਕਾਰਨ ਜਿੱਥੇ ਵੱਡੀ ਗਿਣਤੀ ਕਿਸਾਨਾਂ ਦੀਆਂ ਜਮੀਨਾਂ ਦੋ ਹਿੱਸਿਆਂ ਵਿੱਚ ਵੰਡੀਆਂ ਜਾਣਗੀਆ ਉੱਥੇ ਹੀ ਤਕਸੀਮਾ ਦੇ ਰੌਲੇ ਨੇ ਕਿਸਾਨਾਂ ਨੂੰ ਆਪਸ ਵਿੱਚ ਹੀ ਦੁਸ਼ਮਣ ਬਣਾ ਦਿੱਤਾ ਹੈ। ਐਕਸਪ੍ਰੇਸਵੇ ਕਾਰਨ ਕਈ ਜਮੀਨਾਂ ਦੇ ਰਾਸਤੇ ਬੰਦ ਹੋ ਜਾਣਗੇ। ਇਸ ਮੌਕੇ ਹਰਦੀਪ ਸਿੰਘ ਚੌਂਦਾ (ਪੰਚ) ਅਤੇ ਕਰਮਜੀਤ ਸਿੰਘ ਬਾਠਾ ਨੇ ਕਿਹਾ ਕੀ ਪਹਿਲਾ ਵੀ ਕਈ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਸਰਕਾਰ ਕਿਸਾਨਾਂ ਦੀਆਂ ਮੰਗਾ ਨੂੰ ਜਾਣਬੁੱਝ ਕੇ ਅਣਦੇਖਾ ਕਰ ਰਹੀ ਹੈ। ਉਹਨਾਂ ਕਿਹਾ ਕੀ ਜੇਕਰ ਕਿਸਾਨਾਂ ਦੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ ਕੀਤਾ ਜਾਵੇਗਾ।ਇਸ ਮੌਕੇ ਹੋਰਨਾ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਹਥਨ, ਜਸਵੰਤ ਸਿੰਘ ਮਾਣਕਮਾਜਰਾ,ਕੁਲਦੀਪ ਸਿੰਘ ਬਾਠਾਂ,ਅਮ੍ਰਿਤ ਸਿੰਘ ਚੌਂਦਾ,ਗੁਰਭਗਤ ਸਿੰਘ ਜਲਾਲਾਬਾਦ,ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਮਜੂਦ ਸਨ।