ਮਾਲੇਰਕੋਟਲਾ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਮੀਟਿੰਗ ਕੀਤੀ। ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ, ਅਤੇ ਸ਼ਹਿਰੀ ਪ੍ਰਧਾਨ ਸੁਭਾਸ਼ ਵਰਮਾ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਜਗਮੇਲ ਸਿੰਘ, ਮੁਹੰਮਦ ਅਸਲਮ, ਲਖਵੀਰ ਸਿੰਘ ਅਤੇ ਹਰਜੀਤ ਸਿੰਘ ਮੌਜੂਦ ਸਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ ।ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਵੱਲੋਂ ਉਹਨਾਂ ਨਾਲ ਸਬੰਧਤ ਕੰਮਾਂ/ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਹੋਣ ਸਬੰਧੀ ਤਸੱਲੀ ਪ੍ਰਗਟਾਈ ।