Thursday, November 21, 2024

Chandigarh

ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ

January 10, 2024 04:23 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ।
ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ