Friday, November 22, 2024

Chandigarh

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

January 11, 2024 01:18 PM
SehajTimes
ਚੰਡੀਗੜ੍ਹ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ।  ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। 
 
ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ।  ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ।  ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ। 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ