Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਮੁੱਖ ਮੰਤਰੀ ਤੀਰਥ ਯਾਤਰਾ; ਵਿਧਾਇਕ ਕੁਲਵੰਤ ਮੋਹਾਲੀ ਨੇ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਰਵਾਨਾ ਕੀਤਾ

January 11, 2024 01:55 PM
SehajTimes

ਮੋਹਾਲੀ  : ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ, ਭਾਵੇਂ ਇਹ ਮੁਫਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ  ਨੂੰ ਘਰ-ਘਰ ਪਹੁੰਚਾਉਣ, ਨੌਜੁਆਨਾਂ ਨੂੰ ਰੋਜ਼ਗਾਰ ਦੇਣ ਅਤੇ ਬਹੁਤ ਸਾਰੇ ਹੋਰ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ 'ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸਨ ਜਾ ਸਕੇ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ।

ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਦੋ ਰੋਜ਼ਾ ਧਾਰਮਿਕ ਯਾਤਰਾ ਲਈ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਹਰੇਕ ਸ਼ਰਧਾਲੂ ਨੂੰ ਇੱਕ ਕੰਬਲ, ਇੱਕ ਸਿਰਹਾਣਾ ਅਤੇ ਇੱਕ ਬੈੱਡਸ਼ੀਟ ਤੋਂ ਇਲਾਵਾ ਟਾਇਲਟਰੀ ਕਿੱਟ ਸਮੇਤ ਇੱਕ- ਇੱਕ ਕਿੱਟ ਵੀ ਸੌਂਪੀ। ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਸਾਲਾਸਰ ਧਾਮ ਵਿਖੇ ਰਾਤ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ। ਇੱਕ ਸ਼ਰਧਾਲੂ ਰਾਣੀ ਕੌਸ਼ਿਕ, ਜੋ ਅੱਜ ਦੇ ਤੀਰਥ ਯਾਤਰਾ ਸਮੂਹ ਦਾ ਹਿੱਸਾ ਬਣਨ ਦਾ ਮੌਕਾ ਮਿਲਣ 'ਤੇ ਖੁਸ਼ੀ ਦੇ ਆਲਮ ਵਿੱਚ ਸੀ, ਨੇ ਕਿਹਾ ਕਿ ਉਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਮੁਫਤ ਧਾਰਮਿਕ ਯਾਤਰਾ ਦੇ ਮੌਕੇ ਦਾ ਲਾਭ ਦੇਣ ਲਈ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਫੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਨਿਸ਼ਚਿਤ ਤੌਰ 'ਤੇ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਾ ਚਾਹੁੰਦੇ ਹਨ।

Have something to say? Post your comment

 

More in Chandigarh

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ, ਪੰਜਾਬ ਪੁਲਿਸ ਨੇ 52 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ