Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਡਿਪਟੀ ਕਮਿਸ਼ਨਰ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ

January 11, 2024 02:21 PM
SehajTimes
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਦੀ ਅਹਿਮ ਸਕੀਮ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਸਾਰੀਆਂ ਸੇਵਾਵਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਮੰਗ ਮੁਤਾਬਕ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੇਵਲ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਦਸਤਾਵੇਜ ਹੀ ਮੰਨੇ ਜਾਣ ਅਤੇ ਕੋਈ ਹੋਰ ਵਾਧੂ ਦਸਤਾਵੇਜ ਨਾ ਮੰਗਿਆ ਜਾਵੇ ਤਾਂ ਕਿ ਕਿਸੇ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਫਲੈਗਸ਼ਿਪ ਪ੍ਰੋਗਰਾਮ ਹੈ, ਇਸ ਲਈ ਇਸ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 
 
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਲਈ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਗਿਆ ਹੈ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ