Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

January 11, 2024 03:07 PM
SehajTimes
ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
 
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ