Thursday, November 21, 2024

Chandigarh

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

January 12, 2024 12:38 PM
SehajTimes
ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ।
 
ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।
 
ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ