ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ.ਚੇਤਨਾ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਕਸਬਾ ਭਰਾਲ ਦਾ ਨਰੀਖਣ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਐਸ. ਐਮ. ਓ ਡਾ.ਭਿੰਡਰ ਨੇ ਕਿਹਾ ਕਿ ਇਹ ਆਮ ਨਰੀਖਣ ਹੈ ਅਤੇ ਬਲਾਕ ਦੇ ਵਿੱਚ ਅਚਨਚੇਤ ਨਰੀਖਣ ਜਾਰੀ ਰਹੇਗਾ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਹਰ ਇੱਕ ਲੋੜਵੰਦ ਤੱਕ ਪੁੱਜਦੀਆਂ ਕੀਤੀਆਂ ਜਾਣ ਅਤੇ ਲੋਕਾਂ ਨੂੰ ਨੈਸ਼ਨਲ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਜਾਵੇ, ਉਹਨਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੈ ਕਿ ਵਿਭਾਗ ਅਤੇ ਸੂਬਾ ਸਰਕਾਰ ਬਹੁਤ ਸੰਜੀਦਗੀ ਦੇ ਨਾਲ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ, ਉਹਨਾਂ ਕਿਹਾ ਕਿ ਲੋਕ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਦਾ ਲਾਭ ਜਰੂਰ ਉਠਾਉਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਵਿੱਚ ਆਪਣਾ ਯੋਗਦਾਨ ਪਾਉਣ, ਇਸ ਮੌਕੇ ਉਹਨਾਂ ਦੇ ਨਾਲ ਬੀ.ਈ. ਈ ਹਰਪ੍ਰੀਤ ਕੌਰ, ਰਾਜੇਸ਼ ਰਿਖੀ, ਐਸ. ਆਈ ਹਰਭਜਨ ਸਿੰਘ, ਸੀ.ਐਚ. ਓ ਰੋਹਤਾਸ ਕੁਮਾਰ, ਪੀ.ਓ ਰਜਿਤ ਗੋਇਲ ਵੀ ਹਾਜ਼ਰ ਸਨ ।