Friday, November 22, 2024

Chandigarh

ਸੋਨੀ ਵੱਲੋਂ ਮੈਡੀਕਲ ਕਾਲਜਾਂ (Medical Collage) ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

April 15, 2021 05:21 PM
SehajTimes
ਚੰਡੀਗੜ੍ਹ, : ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 
ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ

ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੇ ਸਟਾਫ਼ ਦੇ ਵੈਕਸੀਨੇਸ਼ਨ ਦੇ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੈਕਸੀਨੇਸ਼ਨ ਦਾ ਕਾਰਜ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਆਮ ਲੋਕਾਂ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਇਆ ਜਾ ਸਕੇ। 
ਉਹਨਾਂ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੌਰਾਨ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਤਾਂ ਜੋ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ।  
ਸ੍ਰੀ ਸੋਨੀ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ