ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਦੇ ਵੱਲੋਂ 78ਵਾਂ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਉਹ ਪਹੂਵਿੰਡ ਵਿਖੇ 22 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 12:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਅਤੇ ਇਲਾਕੇ ਦੇ ਛੇਵੀਂ ਜਮਾਤ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਦੇ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਭਾਈ ਹਰਜੀਤ ਸਿੰਘ ਆਸਟਰੇਲੀਆ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਸਾਲ ਇਸ ਅਸਥਾਨ ਤੇ ਸੋਸਾਇਟੀ ਵੱਲੋਂ ਰੱਖੇ ਗਏ ਮੁਕਾਬਲੇਆਂ ਦੀ ਸਫਲਤਾ ਤੋਂ ਬਾਅਦ ਇਸ ਸਾਲ ਵੀ ਇਹ ਮੁਕਾਬਲੇ ਕਰਵਾਉਣ ਦਾ ਵਿਚਾਰ ਬਣਾਇਆ ਗਿਆ ਸੀ ਜਿਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵੀਕਾਰ ਕਰਦਿਆਂ ਹਰ ਇੱਕ ਪੱਖ ਤੋਂ ਭਰਪੂਰ ਸੰਜੋਗ ਦੇਣ ਦਾ ਭਰੋਸਾ ਦਵਾਇਆ ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਆਪਣੀ ਪਨੀਰੀ ਨੂੰ ਸਾਂਭਣਾ ਹੈ ਉਹ ਪਨੀਰੀ ਜਿਹੜੀ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਹੋ ਕੇ ਦਿਨ ਬ ਦਿਨ ਕੁਰਾਹੀ ਪੈਂਦੀ ਜਾ ਰਹੀ ਹੈ ਅਤੇ ਆਪਣੀ ਗੌਰਵਮਈ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ, ਨੂੰ ਮੁੜ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਦਿਨ ਕੇਸ ਰੱਖਣ ਦਾ ਪ੍ਰਣ ਕਰਨ ਵਾਲੇ ਬੱਚਿਆਂ ਦਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਗੁਰਬਾਣੀ ਕੰਠ ਮੁਕਾਬਲੇ ਦੀ ਦੋ ਗਰੁੱਪ ਹੋਣਗੇ ਜਿੰਨਾ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਦਾ ਪਹਿਲਾ ਗਰੁੱਪ ਅਤੇ ਨੌਵੀਂ ਤੋਂ ਬਾਹਰਵੀਂ ਜਮਾਤ ਦੇ ਬੱਚਿਆਂ ਦਾ ਦੂਸਰਾ ਗਰੁੱਪ ਹੋਵੇਗਾ ਇਹਨਾਂ ਬੱਚਿਆਂ ਦੇ ਲਈ ਜਪੁਜੀ ਸਾਹਿਬ ਰਹਿਰਾਸ ਸਾਹਿਬ ਸੋਹਿਲਾ ਸਾਹਿਬ ਅਰਦਾਸ ਅਤੇ ਗੁਰਬਾਣੀ ਦੇ ਨਾਲ ਸੰਬੰਧਿਤ ਸਵਾਲ ਜਵਾਬ ਯਾਦ ਕਰਨੀ ਹੋਣਗੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਸੋ ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਧਾਰਮਿਕ ਮੁਕਾਬਲਿਆਂ ਵਿੱਚ 22 ਜਨਵਰੀ ਨੂੰ ਭੇਜਣ ਦੀ ਬੇਨਤੀ ਕੀਤੀ। ਹਰੇਕ ਭਾਗ ਲੈਣ ਵਾਲੇ ਬੱਚੇ ਨੂੰ ਅਮੇਰੀਕਨ ਡੇਅਰੀ ਸੁਪਰ ਸਟੋਰ ਦਿਆਲਪੁਰਾ ਵੱਲੋਂ ਸ਼ੀਲਡਾਂ ਦੇ ਕੇ ਸਨਮਾਨ ਕੀਤਾ ਜਾਵੇਗਾ ।ਇਸ ਮੌਕੇ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਹਰਚਰਨ ਸਿੰਘ ਓਬੋਕੇ ਖਜਾਨਚੀ ਭਾਈ ਮਨਦੀਪ ਸਿੰਘ ਕੋਲੀਆਂ ਕਲਾਂ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ ਭਾਈ ਸੁਖਵਿੰਦਰ ਸਿੰਘ ਖਾਲੜਾ ਦਸਤਾਰ ਕੋਚ ਭਾਈ ਹਰਪ੍ਰੀਤ ਸਿੰਘ ਵਾਰਸਦੀਪ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ ਦੀਪ ਸਿੰਘ ਬੀਬੀ ਜਸਪ੍ਰੀਤ ਕੌਰ ਬੀਬੀ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।