ਕੁਰਾਲੀ : ਸਥਾਨਕ ਸ਼ਹਿਰ ਦੀ ਹੱਦ’ਚ ਪੈਂਦੇ ਪਿੰਡ ਪਡਿਆਲਾ ਵਿਖੇ ਲੋੜਵੰਦਾਂ, ਅਪਾਹਿਜਾਂ ਅਤੇ ਮੰਦਬੁੱਧੀਆਂ ਦੀ ਸੇਵਾ ਸੰਭਾਲ ਕਰ ਰਹੀ ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਵਿਖੇ ਅੱਜ ਇੱਕ ਲਾਵਾਰਿਸ ਬਜਰੁਗ ਔਰਤ ਨੂੰ ਸ਼ਰਨ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਇਹ ਬਜੁਰਗ ਔਰਤ, ਜੋ ਕਿ ਮਾਨਸਿਕ ਤੌਰ ਤੇ ਬਿਮਾਰ ਹਨ ਅਤੇ ਆਪਣਾ ਨਾਂਅ ਪਤਾ ਦੱਸਣ ਤੋਂ ਅਸਮਰੱਥ ਹੈ, ਨੂੰ ਚੰਡੀਗੜ ਪੁਲਿਸ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਵਿਖੇ ਇਲਾਜ ਲਈ ਦਾਖਿਲ ਕਰਵਾਇਆ ਗਿਆ ਸੀ।
ਇਸ ਮਗਰੋਂ ਹਸਪਤਾਲ ਪ੍ਰਸ਼ਾਸ਼ਨ ਨੇ ਇਸ ਬਜਰੁਗ ਔਰਤ ਨੂੰ ਪ੍ਰਭ ਆਸਰਾ ਪਡਿਆਲਾ ਵਿਖੇ ਦਾਖਿਲ ਕਰਵਾ ਦਿੱਤਾ ਗਿਆ ਹੈ। ਭਾਈ ਪਡਿਆਲਾ ਅਨੁਸਾਰ ਇਸ ਮਾਤਾ ਨੂੰ ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਸੰਸਥਾ ਵਿੱਚ ਇਲਾਜ ਲਈ ਦਾਖਿਲ ਕਰ ਲਿਆ ਗਿਆ ਹੈ।