ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਅਤੇ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆ ਨੂੰ ਰਿਹਾਇਸ਼, ਖਾਣਾ , ਪੜ੍ਹਾਈ, ਮੈਡੀਕਲ ਆਦਿ ਸੁਵਿਧਾਵਾਂ ਮੁਹੱਈਆ ਕਰਵਾ ਰਹੀਆਂ ਹਨ, ਦਾਜੁਵੇਨਾਇਲ ਜਸਟਿਸ (ਕੇਅਰ ਐਂਡਐਂਪ੍ਰੋਟੈਪ੍ਰੋਟੈਕਸ਼ਨ ਆਫ਼ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਜੋ ਗੈਰ ਸਰਕਾਰੀ ਸੰਸਥਾਵਾਂ ਹਾਲੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀਂ ਹਨ,ਉਹ ਮਿਤੀ 18 ਜਨਵਰੀ 2024 ਤੋ ਪਹਿਲਾ-ਪਹਿਲਾ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੰਗਰੂਰ, ਕਮਰਾ 211-212,ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਨੋਟੀਫਾਈਡ ਜੇ.ਜੇ.ਮਾਡਲ ਰੂਲਜ਼ ਫਾਰਮ ਨੰਬਰ 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਮਿਤੀ 18 ਜਨਵਰੀ 2024 ਤੋ ਬਾਅਦ ਜੇਕਰ ਕੋਈ ਗੈਰ-ਸਰਕਾ ਰੀ ਸੰਸਥਾ ਬੱਚਿ ਆ ਦੀ ਭਲਾ ਈ ਦੇ ਖੇਤਰ ਵਿੱ ਚ ਕੰਮ ਕਰਦੀ ਹੈ,ਪਰੰਤੂ ਜੁਵੇਨਾ ਇਲ ਜਸਟਿ ਸ (ਕੇਅਰ ਐਂਡਐਂਪ੍ਰੋਟੈਪ੍ਰੋਟੈਕਸ਼ਨ ਆਫ਼ ਚਿ ਲਡਰਨ ) ਐਕਟ 2015 ਦੀ ਧਾ ਰਾ 41(1) ਅਧੀਨ ਰਜਿਸਟਰਡ ਨਹੀਂ ਹੈ, ਤਾਂ ਉਸ ਸੰਸਥਾ ਦੇ ਵਿਰੁੱਧ (ਕੇਅਰ ਐਂਡਐਂਪ੍ਰੋਟੈਪ੍ਰੋਟੈਕਸ਼ਨ ਆਫ਼ ਚਿਲਡਰਨ ) ਐਕਟ 2015 ਦੀ ਧਾ ਰਾ 42 ਅਨੁਸਾ ਰ ਕਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕਮਰਾ 211-212,ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਪ੍ਰਬੰਧਕੀ ਕੰਪਲੈਕਸ ਸੰਗਰੂਰ ਜਾਂ ਫ਼ੋਨ ਨੰਬਰ 92566-16132, 01672-232100 ਤੇ ਸੰਪਰਕ ਕੀਤਾ ਜਾ ਸਕਦਾ ਹੈ।