ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਸਨਮਾਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀਮਤੀ ਪ੍ਰੋਮਿਲਾ ਸ਼ਰਮਾ, ਖੇਤਰੀ ਟਰਾਂਸਪੋਰਟ ਅਥਾਰਟੀ ਸ਼੍ਰੀਮਤੀ ਮਨਦੀਪ ਕੌਰ, ਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।