ਪਟਿਆਲਾ : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਣਕ ਦੀ ਕੁਲ ਆਮਦ 3 ਲੱਖ 31 ਹਜ਼ਾਰ 696 ਮੀਟਰਿਕ ਟਨ ਤੱਕ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਅੱਜ ਤੱਕ 3 ਲੱਖ 01 ਹਜ਼ਾਰ 580 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਮੰਡੀਆਂ 'ਚ 1 ਲੱਖ 19 ਹਜ਼ਾਰ 045 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 1 ਲੱਖ 14 ਹਜ਼ਾਰ 325 ਮੀਟਰਿਕ ਟਨ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਪਨਗਰੇਨ ਨੇ 96775 ਮੀਟਰਿਕ ਟਨ, ਮਾਰਕਫੈਡ ਨੇ 56680 ਮੀਟਰਿਕ ਟਨ, ਪਨਸਪ ਨੇ 83250 ਮੀਟਰਿਕ ਟਨ, ਵੇਅਰ ਹਾਊਸ ਨੇ 50755 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ 14120 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਕੋਵਿਡ-19 ਤੋਂ ਬਚਾਅ ਲਈ ਮੰਡੀਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।