ਮਿਤੀ 17-01-2024 (04 ਮਾਘ ਨਾਨਕਸ਼ਾਹੀ ਸੰਮਤ 555)
ਜੈਤਸਰੀ ਮਃ ੪
॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥
जैतसरी मः ४
॥ रसि रसि रामु रसालु सलाहा ॥ मनु राम नामि भीना लै लाहा ॥ खिनु खिनु भगति करह दिनु राती गुरमति भगति ओुमाहा राम ॥१॥ हरि हरि गुण गोविंद जपाहा ॥ मनु तनु जीति सबदु लै लाहा ॥ गुरमति पंच दूत वसि आवहि मनि तनि हरि ओमाहा राम ॥२॥ नामु रतनु हरि नामु जपाहा ॥ हरि गुण गाइ सदा लै लाहा ॥ दीन दइआल क्रिपा करि माधो हरि हरि नामु ओुमाहा राम ॥३॥जपि जगदीसु जपउ मन माहा ॥ हरि हरि जगंनाथु जगि लाहा ॥ धनु धनु वडे ठाकुर प्रभ मेरे जपि नानक भगति ओमाहा राम ॥४॥३॥९॥
ਹੇ ਭਾਈ!
ਅਸੀ ਬੜੇ ਆਨੰਦ ਨਾਲ ਰਸੀਲੇ ਰਾਮ ਦੀ ਸਿਫ਼ਤਿ-ਸਾਲਾਹ ਕਰਦੇ ਹਾਂ। ਸਾਡਾ ਮਨ ਰਾਮ ਦੇ ਨਾਮ-ਰਸ ਵਿਚ ਭਿੱਜ ਰਿਹਾ ਹੈ, ਅਸੀ (ਹਰਿ-ਨਾਮ ਦੀ) ਖੱਟੀ ਖੱਟ ਰਹੇ ਹਾਂ। ਅਸੀ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਹਾਂ। ਗੁਰੂ ਦੀ ਮਤਿ ਦੀ ਬਰਕਤਿ ਨਾਲ (ਸਾਡੇ ਅੰਦਰ ਪ੍ਰਭੂ ਦੀ) ਭਗਤੀ ਦਾ ਚਾਉ ਬਣ ਰਿਹਾ ਹੈ।੧।ਹੇ ਭਾਈ! ਅਸੀ ਗੋਬਿੰਦ ਹਰੀ ਦੇ ਗੁਣ ਗਾ ਰਹੇ ਹਾਂ (ਇਸੇ ਤਰ੍ਹਾਂ ਆਪਣੇ) ਮਨ ਨੂੰ ਸਰੀਰ ਨੂੰ ਵੱਸ ਵਿਚ ਕਰ ਕੇ ਗੁਰੂ-ਸ਼ਬਦ (ਦਾ) ਲਾਭ ਪ੍ਰਾਪਤ ਕਰ ਰਹੇ ਹਾਂ। ਹੇ ਭਾਈ! ਗੁਰੂ ਦੀ ਮਤਿ ਲਿਆਂ (ਕਾਮਾਦਿਕ) ਪੰਜੇ ਵੈਰੀ ਵੱਸ ਵਿਚ ਆ ਜਾਂਦੇ ਹਨ, ਮਨ ਵਿਚ ਹਿਰਦੇ ਵਿਚ ਹਰਿ-ਨਾਮ ਜਪਣ ਦਾ ਉਤਸ਼ਾਹ ਬਣ ਜਾਂਦਾ ਹੈ।੨। ਹੇ ਭਾਈ! ਹਰਿ-ਨਾਮ ਰਤਨ (ਵਰਗਾ ਕੀਮਤੀ ਪਦਾਰਥ ਹੈ,ਅਸੀ ਇਹ) ਹਰਿ-ਨਾਮ ਜਪ ਰਹੇ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ ਕਾਇਮ ਰਹਿਣ ਵਾਲੀ ਖੱਟੀ ਖੱਟ ਰਹੇ ਹਾਂ। ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਮੇਹਰ ਕਰ, ਸਾਡੇ ਮਨ ਵਿਚ ਤੇਰਾ ਨਾਮ ਜਪਣ ਦਾ ਚਾਉ ਬਣਿਆ ਰਹੇ।੩। ਹੇ ਨਾਨਕ! ਆਖ-) ਹੇ ਸਲਾਹੁਣ-ਜੋਗ ਪ੍ਰਭੂ! ਹੇ ਮੇਰੇ ਸਭ ਤੋਂ ਵੱਡੇ ਮਾਲਕ! ਮੈਂ ਤੈਨੂੰ ਜਗਤ ਦੇ ਮਾਲਕ ਨੂੰ ਆਪਣੇ ਮਨ ਵਿਚ ਸਦਾ ਜਪਦਾ ਰਹਾਂ (ਕਿਉਂਕਿ) ਹੇ ਹਰੀ! ਤੈਨੂੰ ਜਗਤ ਦੇ ਨਾਥ ਨੂੰ ਸਦਾ ਜਪਣਾ ਹੀ ਜਗਤ ਵਿਚ (ਅਸਲ) ਲਾਭ ਹੈ, (ਮੇਹਰ ਕਰ, ਤੇਰਾ ਨਾਮ) ਜਪ ਕੇ (ਮੇਰੇ ਅੰਦਰ ਤੇਰੀ) ਭਗਤੀ ਦਾ ਉਤਸ਼ਾਹ ਬਣਿਆ ਰਹੇ।੪।੨।੯।
हे भाई!
हम बड़े आनंद से रसीले राम की सिफत सालाह करते हैं। हमारा मन राम के नाम-रस में भीग रहा है, हम (हरी-नाम की) कमाई कर रहे हैं। हम हर वक्त दिन-रात परमात्मा की भक्ति करते हैं। गुरू की मति की बरकति से (हमारे अंदर प्रभू की) भगती का चाव बन रहा है।1। हे भाई! हम गोबिंद हरी के गुण गा रहे हैं (इस तरह अपने) मन को शरीर को वश में करके गुरू-शबद (का) लाभ प्राप्त कर रहे हैं। हे भाई! गुरू की मति लेने से (कामादिक) पाँचों वैरी वश में आ जाते हैं, मन में हृदय में हरी-नाम जपने का उत्साह पैदा हो जाता है।2।vहे भाई! हरी-नाम रत्न (जैसा कीमती पदार्थ है, हम ये) हरी-नाम जप रहे हैं। परमात्मा की सिफत- सालाह के गीत गा गा के सदा कायम रहने वाली कमाई कमा रहे हैं। हे दीनों पर दया करने वाले प्रभू! मेहर कर, हमारे मन में तेरा नाम जपने का चाव बना रहे।3।हे नानक! (कह–) हे साराहनीय प्रभू! हे मेरे सबसे बड़े मालिक! मैं तुझे जगत के मालिक को अपने मन में सदा जपता रहूँ (क्योंकि) हे हरी! तुझे जगननाथ के नाथ को सदा जपना ही जगत में (असल) लाभ है, (मेहर कर, तेरा नाम) जप के (मेरे अंदर तेरी) भक्ति का उत्शाह बना रहे।4।2।9।
Meaning English
:With love and affection, praise thou, thy Lord, the store house of Nectar.My mind is pleased with the Lord’s Name, and reaps the profit.Day and night, every moment, I perform God’s service. By Guru’s instruction, the love for the Lord’s service wells up.I utter the praise of my Lord God, the Master of the universe.Conquering my mind and body, I earn the profit of the Name. By Guru’s instruction, the five demons are over powered and in the mind and body wells up the affection for God.The Name is the jewel, hence, utter thou, the God’s Name.Sing God’s praise and ever reap the profit.O Merciful to the meek and the Lord of wealth, be king to me and bless me with the longing of Lord’s God’s Name.Within thy mind, contemplate, contemplate, thou on the Name of the World-Lord.The only advantageous think in the world is the Lord God, the Master of the universe.Blessed, blessed is my great Lord Master, O Nanak, With yearning, embrace thou his meditation and service ॥4॥3॥9॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ