Saturday, April 05, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ : ਮੁੱਖ ਮੰਤਰੀ

January 17, 2024 08:05 PM
SehajTimes
 
ਚੰਡੀਗੜ੍ਹ : ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਦੋ ਸਾਲਾਂ ਲਈ ਸਿਧਾਂਤਕ ਤੌਰ ਉੱਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫਤ ਵਰਦੀ ਤੇ ਪੁਸਤਕਾਂ, ਲਾਇਬ੍ਰੇਰੀਆਂ ਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ। ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ਵਿੱਚ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ, ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ।
 
ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਸ੍ਰੀ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ਵਿੱਚ 30 ਲੱਖ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ।
 
ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਬੀ.ਐਸ.ਐਨ.ਐਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।

Have something to say? Post your comment

 

More in Chandigarh

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ