ਫ਼ਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਓ.ਪੀ. ਜਿਊਲਰਜ਼ ਸਰਹਿੰਦ ਅਤੇ ਮਿਡਲੈਂਡ ਮਾਈਕਰੋਫਿਨ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਓ.ਪੀ. ਜਿਊਲਰਜ਼ ਸਰਹਿੰਦ ਵਿੱਚ ਰੋਜ਼ਗਾਰ ਹਾਸਲ ਕਰਨ ਲਈ ਲੜਕੇ ਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਲਈ ਵਿਦਿਅਕ ਯੋਗਤਾ 12ਵੀਂ ਤੇ ਗਰੈਜੁਏਸ਼ਨ ਰੱਖੀ ਗਈ ਹੈ ਅਤੇ ਉਮੀਦਵਾਰ ਦੀ ਉਮਰ 18 ਸਾਲ ਤੋਂ 45 ਸਾਲ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਮਿਡਲੈਂਡ ਮਾਈਕਰੋਫਿਨ ਕੰਪਨੀ ਵਿੱਚ ਵੀ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ ਜਿਸ ਲਈ ਵਿਦਿਅਕ ਯੋਗਤਾ 12ਵੀਂ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਦੀ ਉਮਰ 20 ਸਾਲ ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ 19 ਜਨਵਰੀ ਨੂੰ ਸਵੇਰੇ 10:00 ਵਜੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪ ਵਿੱਚ ਪਹੁੰਚਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਟੈਲੀਗ੍ਰਾਮ ਚੈਨਲ "DBEE FATEHGARH SAHIB" iK https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।