ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ 860 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 472 ਦੇ ਕਰੀਬ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ ਕਰੋਨਾ ਦੀ ਲਾਗ ਕਾਰਨ ਇਕ ਵਿਅਕਤੀ ਨੇ ਆਪਣੀ ਜਾਨ ਵੀ ਗਵਾ ਲਈ ਹੈ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦਿੱਲੀ ਵਿਚ ਐਲਾਨਿਆ ਵੀਕੈਂਡ ਕਰਫ਼ਿਊ
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੋਨਾ ਦੇ ਕੁੱਲ 33844 ਪਾਜ਼ੇਟਿਵ ਮਾਮਲੇ ਹਨ ਜਿਨ੍ਹਾਂ ਵਿਚੋਂ 28132 ਦੇ ਕਰੀਬ ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5225 ਦੇ ਕਰੀਬ ਐਕਟਿਵ ਕੇਸ ਹਨ ਜਦਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 487 ਦੇ ਕਰੀਬ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 47 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 196 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 34 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 147 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 399 ਕੇਸ ਸ਼ਾਮਲ ਹਨ।