Friday, November 22, 2024

Chandigarh

ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

January 19, 2024 01:40 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ 'ਤੇ ਲਈ ਸੀ। ਉਸਨੇ ਅੱਗੇ ਦੱਸਿਆ ਕਿ ਮਕਾਨ ਮਾਲਕ ਨੇ ਉਸਦੇ ਖਿਲਾਫ ਉਕਤ ਥਾਣੇ ਵਿੱਚ ਕੁਝ ਪੇਮੈਂਟ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ 'ਮੁਨਸ਼ੀ' ਮਨਦੀਪ ਸਿੰਘ ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਲਈ ਥਾਣਾ ਇੰਚਾਰਜ ਅਤੇ ਹੋਰ ਪੁਲਸ ਕਰਮਚਾਰੀਆਂ ਦੇ ਨਾਂ 'ਤੇ ਉਸ ਤੋਂ ਪਹਿਲਾਂ ਹੀ 30,000 ਰੁਪਏ ਦੀ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈ ਚੁੱਕਾ ਹੈ।ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਕਿ ਉਕਤ ਰਕਮ ਵਿੱਚੋਂ ਮਨਦੀਪ ਸਿੰਘ ਮੁਨਸ਼ੀ ਨੇ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ 5,500 ਰੁਪਏ ਲਏ ਹਨ ਅਤੇ ਹੁਣ ਇਸ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ ਉਹ ਉਸ ਤੋਂ 5,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦਿਆਂ ਪੁਲਿਸ ਚੌਕੀ ਵਿੱਚ ਹੀ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧ ਵਿੱਚ ਦੋਸ਼ੀ ਮੁਨਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲੀਸ ਚੌਕੀ ਦੇ ਇਨਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ