ਫਤਿਹਗੜ੍ਹ ਸਾਹਿਬ : ਘਰਾਂ ਨੇੜੇ ਆਮ ਆਦਮੀ ਕਲੀਨਕ ਖੁਲਣ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਲਈ ਵੱਡਾ ਫਾਇਦਾ ਹੋ ਰਿਹਾ, ਛੋਟੇ ਮੋਟੇ ਇਲਾਜ ਲਈ ਹੁਣ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪੈਂਦਾ ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਇਹ ਪ੍ਰਗਟਾਵਾ ਸਿਵਲ ਸਰਜਨ, ਫਤਿਹਗੜ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ਓਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਸੇਵਾਵਾਂ ਦੇ ਰਹੇ ਹਨ । ਓਹਨਾਂ ਕਿਹਾ ਕਿ ਜਿਲ੍ਹੇ ਵਿੱਚ ਕੰਮ ਕਰ ਰਹੇ 19 ਕਲੀਨਿਕਾਂ ਵਿੱਚ ਪਿਛਲੇ ਸਾਲ ਦੌਰਾਨ 273527 ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਓਹਨਾ ਦੇ 44275 ਮੁਫਤ ਲੈਬਾਰਟਰੀ ਟੈਸਟ ਵੀ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਇਹਨਾਂ ਕਲੀਨਿਕਾਂ ਵਿਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 40 ਕਿਸਮ ਦੇ ਲਬਾਰਟਰੀ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।