ਮਾਲੇਰਕੋਟਲਾ : ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾ ਜੀ ਧਾਮ ਜੀ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕੇ ਮਾਲੇਰਕੋਟਲਾ ਤੋਂ ਪਹਿਲੀ ਬੱਸ ਰਵਾਨਾ ਕੀਤੀ । ਜਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਕਰੀਬ 07 ਬੱਸਾਂ ਪਹਿਲਾ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ,ਜਿਸ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ 04 ਬੱਸਾਂ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ 03 ਬੱਸਾ ਰਾਹੀਂ ਸਰਧਾਲੂਆਂ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ । ਇਸ ਤੋਂ ਪਹਿਲਾ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਰਧਾਲੂਆਂ ਲਈ ਇੱਕ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾ ਜੀ ਧਾਮ ਜੀ ਲਈ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ ਜੋ ਕਿ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਮੁਫ਼ਤ ਸਹੂਲਤ ਪ੍ਰਾਪਤ ਹੋ ਰਹੀ ਹੈ। ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ , ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ , ਮਾਤਾ ਜਵਾਲਾਜੀ , ਮਾਤਾ ਚਿੰਤਪੁਰਨੀ ਜੀ , ਮਾਤਾ ਨੈਣਾ ਦੇਵੀ ਜੀ , ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾ ਜੀ ਧਾਮ ਜੀ ਦਰਸ਼ਨ ਏ.ਸੀ . ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਸ਼ਹਿਰ ਵਾਸੀ ਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਜਾਫਰ ਅਲੀ , ਯਾਸਰ ਅਰਫਾਤ, ਅਬਦੁੱਲ ਸਕੂਰ, ਦਰਸ਼ਨ ਸਿੰਘ ਦਰਦੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।