Friday, November 22, 2024

Chandigarh

ਫੌਜੀ ਜਵਾਨ ਅਜੈ ਸਿੰਘ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

January 20, 2024 12:31 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ