Friday, November 22, 2024

Chandigarh

ਮੁੱਖ ਮੰਤਰੀ ਤੀਰਥ ਯਾਤਰਾ; ਸ਼ਰਧਾਲੂਆਂ ਦਾ 10ਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਰਵਾਨਾ

January 22, 2024 12:21 PM
SehajTimes
ਮੋਹਾਲੀ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੋਹਾਲੀ ਦੇ ਸੈਕਟਰ 66 ਸਥਿਤ ਮੰਦਰ ਤੋਂ ਸ਼ਨੀਵਾਰ ਨੂੰ ਸ਼ਰਧਾਲੂਆਂ ਦਾ 10ਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਰਵਾਨਾ ਹੋਇਆ। ਵਿਧਾਇਕ ਪੰਜਾਬ ਕੁਲਵੰਤ ਸਿੰਘ ਮੋਹਾਲੀ ਨੇ ਸ਼ਰਧਾਲੂਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਭੇਜਿਆ ਗਿਆ ਸ਼ਰਧਾਲੂਆਂ ਦਾ ਜੱਥਾ ਮੋਹਾਲੀ (ਐਸ.ਏ.ਐਸ. ਨਗਰ) ਹਲਕੇ ਦਾ ਚੌਥਾ ਜੱਥਾ ਹੈ ਜਦਕਿ ਇਹ ਜ਼ਿਲ੍ਹੇ ਦਾ 10ਵਾਂ ਜੱਥਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਪਵਿੱਤਰ ਅਸਥਾਨ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਸਿਰਫ਼ ਮੁਫ਼ਤ ਬੱਸਾਂ ਦੇਣ ਤੱਕ ਹੀ ਸੀਮਤ ਨਹੀਂ ਹੈ, ਅਸਲ ਵਿੱਚ ਯਾਤਰਾ ਲਈ ਲੋੜੀਂਦਾ ਸਮਾਨ ਵੀ ਪੰਜਾਬ ਸਰਕਾਰ ਵੱਲੋਂ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਤਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਕਿੱਟ ਵਿੱਚ ਇੱਕ ਕੰਬਲ, ਇੱਕ ਬੈੱਡਸ਼ੀਟ, ਇੱਕ ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਸ਼ਾਮਲ ਹੈ।
 
 
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਦੋ ਦਿਨ ਚੱਲਣ ਵਾਲੀ ਇਸ ਤੀਰਥ ਯਾਤਰਾ ਦੇ ਰਸਤੇ ਵਿਚ ਖਾਣ-ਪੀਣ ਵਾਲੀਆਂ ਸਹੂਲਤਾਂ ਤੋਂ ਇਲਾਵਾ ਸਾਲਾਸਰ ਧਾਮ ਵਿਖੇ ਰਾਤ ਦੇ ਠਹਿਰਨ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਔਰਤਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਜਾਣ ਲਈ ਆਉਂਦੀਆਂ ਵੱਖ-ਵੱਖ ਮੁਸ਼ਕਲਾਂ ਅਤੇ ਰੁਕਾਵਟਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਵਜੋਂ ਇਹ ਸਕੀਮ ਉਨ੍ਹਾਂ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਪੱਖੀ ਪਹਿਲਕਦਮੀਆਂ; ਹਾਲਾਂਕਿ ਇਹ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਹੁਣ ਮੁਫਤ ਤੀਰਥ ਯਾਤਰਾ ਦੀ ਸਹੂਲਤ, ਦਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

……..

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ