ਪੰਜਾਬ : ਪੰਜਾਬ ‘ਚ ਯਾਨੀ ਅੱਜ ਤੋਂ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਕੇਂਦਰ ਵੱਲੋਂ ੁਬਣਾਏ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦੇ ਕਾਮਿਆਂ ਦੇ ਕਾਮਿਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਾਮਿਆਂ ਨੇ ਕਾਨੂੰਨ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਾਮਿਆਂ ਨੇ ਬੱਸਾਂ ‘ਚ ਜਿੰਨੀਆਂ ਵੀ ਸਵਾਰੀਆਂ ਸੀਟਾਂ ਹਨ ਉਨੀਆਂ ਹੀ ਸਵਾਰੀਆਂ ਬੱਸਾਂ ‘ਚ ਬਿਠਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਦੀ ੳਵਰਲੋਡਿੰਗ ਨਾਲ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਮਲਾਜ਼ਮ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਸਰਕਾਰ ਉਨ੍ਹਾਂ ਬਾਰੇ ਕੁਝ ਨਹੀਂ ਸੋਚ ਰਹੀ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।