Friday, November 22, 2024

Malwa

ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

January 23, 2024 08:53 PM
SehajTimes

ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ

ਪਟਿਆਲਾ : ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਦੇ ਨਾਲ ਸੁਤੰਤਰਤਾ ਸੰਗਰਾਮੀ ਸ੍ਰੀ ਪ੍ਰੇਮ ਸਾਗਰ ਫਗਵਾੜਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ 

 
ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 127ਵੇਂ ਜਨਮ ਦਿਹਾੜੇ ਮੌਕੇ ਮਹਾਨ ਦੇਸ਼ ਭਗਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਨ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰੇ ਨਹੀਂ ਲਾਉਂਦੀ ਸਗੋਂ ਕੰਮ ਕਰਨ ਵਿੱਚ ਯਕੀਨ ਕਰਦੀ ਹੈ।ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ ਹੈ ਤੇ ਉਹ ਹੁਣ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬ ਤੇ ਪੰਜਾਬੀਆਂ ਲਈ ਧੜਕਦਾ ਹੈ, ਇਸ ਲਈ ਉਨ੍ਹਾਂ ਨੇ ਰਾਜ ਦੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਖ਼ੁਦ ਪੰਜਾਬ ਦੇ 22 ਦੇ ਕਰੀਬ ਜਿਉਂਦੇ ਆਪਣੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਘਰਾਂ ਤੱਕ ਜਾ ਰਹੇ ਹਨ ਅਤੇ ਹੁਣ ਤੱਕ 10 ਸੁਤੰਤਰਤਾ ਸੰਗਰਾਮੀਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੇ ਫਰੀਡਮ ਫਾਈਟਰ ਪਰਿਵਾਰਾਂ ਨਾਲ ਪਿਛਲੇ ਸਮੇਂ ਕੀਤੀਆਂ ਮੁਲਾਕਾਤਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਇਸ ਦੌਰਾਨ ਸਾਹਮਣੇ ਆਏ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਖੁਸ਼ਖ਼ਬਰੀ ਦੇਣਗੇ। ਮੁੱਖ ਮੰਤਰੀ ਪਹਿਲਾਂ ਹੀ ਕਾਰਗਿਲ ਸ਼ਹੀਦ ਦਿਵਸ ਮੌਕੇ ਫੌਜ ਦੇ ਸ਼ਹੀਦ ਤੇ ਜਖ਼ਮੀ ਜਵਾਨਾਂ ਲਈ ਸਹਾਇਤਾ ਰਾਸ਼ੀ ਦਾ ਖੁਲਦਿਲੀ ਨਾਲ ਐਲਾਨ ਕਰ ਚੁੱਕੇ ਹਨ।
 
 

ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ

ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਵੱਖ-ਵੱਖ 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਇੱਕ ਮੰਚ 'ਤੇ ਇਕੱਠੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਨੇ ਮੁੜ ਸੱਦਾ ਦਿੱਤਾ ਕਿ ਉਹ ਸਦਾ ਲਈ ਇੱਕਜੁੱਟ ਹੋ ਜਾਣ ਤਾਂ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਹੋਰ ਵੀ ਵੱਧ ਚੜ੍ਹਕੇ ਹਿੱਸਾ ਪਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖ਼ੁਦ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਅਮਰੀਕ ਸਿੰਘ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਸੋਨੀ, ਸੂਬਾ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਜਗਦੀਪ ਸਿੰਘ ਧਨੇਠਾ, ਬਲਦੇਵ ਸਿੰਘ ਬਠਿੰਡਾ, ਭੁਪਿੰਦਰ ਸਿੰਘ ਸ਼ੁਤਰਾਣਾ, ਮਾਸਟਰ ਅਵਤਾਰ ਸਿੰਘ ਰਾਏਕੋਟ, ਨਰਿੰਦਰ ਬਰਨਾਲਾ, ਪਰਮਜੀਤ ਕੌਰ, ਬਲਰਾਜ ਉਬਰਾਏ ਬਾਜ਼ੀ, ਗੁਰਜੀਵਨ ਸਿੰਘ ਪੰਚਾਇਤ ਅਫ਼ਸਰ, ਨਵਤੇਜ ਭੱਠਲ, ਐਡਵੋਕੇਟ ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੰਧੂ, ਪਰਦੁਮਨ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੋਨੂੰ ਥਿੰਦ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੁਤਰੰਤਰਾ ਸੰਗਰਾਮੀਆਂ ਦੇ ਰਾਜ ਭਰ ਵਿੱਚੋਂ ਪੁੱਜੇ ਪਰਿਵਾਰਾਂ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ