ਮਾਲੇਰਕੋਟਲਾ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾ ਨ ਦੀ ਅਗਵਾ ਈ ਵਿੱ ਚ 'ਸੀ .ਐਮ. ਦੀ ਯੋਗਸ਼ਾ ਲਾ ' ਅਪ੍ਰੈਲਪ੍ਰੈ 2024 ਦੌਰਾਨ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾ ਲਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਕੇ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ਗਈ ਸੀ । ਹੁਣ ਮਾਲੇਰਕੋਟਲਾ ਵਿਖੇ ਕਰੀਬ 35
ਥਾਵਾਂ ਤੇ ਰੋਜ਼ਾਨਾ ਸੀ .ਐੱਮ. ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਆਯੋਜਨ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸੀ .ਐੱਮ. ਦੀ ਯੋਗਸ਼ਾਲਾ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ । ਉਨ੍ਹਾਂ ਕਿਹਾ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਅੰਗ ਬਣਾ ਕੇ ਤੰਦਰੁਸਤ ਰਿਹਾ ਜਾ ਸਕਦਾ ਹੈ। ਸਿਹਤਮੰਦ ਰਹਿਣ, ਬੱਚਿਆ ਦੇ ਸਰੀਰਕ ਵਿਕਾਸ ਅਤੇ ਮਾਨਸਿਕ ਸਮਰੱਥਾ ਨੂੰ ਵਿਕਸਤ ਕਰਨ ਦੇ ਉਦੇਸ਼ ਵਿੱਚ ਯੋਗ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਮਾਲੇਰਕੋਟਲਾ ਨਿਵਾਸੀਆਂ ਨੂੰ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ 'ਤੇ ਕਾਲ ਕਰਕੇ ਜਾਂ https://cmdiyogshala.punjab.gov.in ਉੱਤੇ ਲਾਗਇਨ ਕਰਨ ਦੀ ਅਪੀਲ ਕੀਤੀ ਤਾਂ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਭ ਉੱਠਾ ਰਹੇ ਹਨ । ਉਨ੍ਹਾਂ ਹੋਰ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਸੁਪਰਵਾਈਜ਼ਰ ਦੇ ਫ਼ੋਨ ਨੰ. 94633-60543 ਤੇ ਵੀ ਸੰਪਰਕ ਕਰ
ਸਕਦੇ ਹਨ । ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ । ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ .ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ।