Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Malwa

ਡੇਅਰੀ ਵਿਭਾਗ ਨੇ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

January 25, 2024 01:28 PM
SehajTimes

ਪਟਿਆਲਾ : ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫਤੇ ਅਤੇ 4 ਹਫਤੇ ਸਿਖਲਾਈਆਂ , ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਵਿਸਥਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਜੀਵਨ ਗੁਪਤਾ ਸੀਨੀਅਰ ਵੈਟਰਨਰੀ ਅਫ਼ਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ , ਸਮੇਂ ਸਿਰ ਟੀਕਾਕਰਨ , ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਡੇਅਰੀ ਫਾਰਮਿੰਗ ਕਰਨ  ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਤਰਸੇਮ ਸ਼ਰਮਾ ਬਾਨੀ ਮਿਲਕ ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ , ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ।

ਸ਼੍ਰੀ ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ, ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ, ਟੋਟਲ ਮਿਕਸ ਰਾਸ਼ਨ ਮਸ਼ੀਨਾਂ ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ। ਸ਼੍ਰੀ ਲਖਮੀਰ ਸਿੰਘ ਡੇਅਰੀ ਇੰਸਪੈਕਟਰ ਵੱਲੋਂ  ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਪਿੰਡ ਦੇ ਮੋਹਤਬਰ ਸ਼੍ਰੀ ਰਣਜੀਤ ਸਿੰਘ ਸਰਪੰਚ ਕਰਹਾਲੀ ਸਾਹਿਬ ਵੱਲੋਂ ਸੈਮੀਨਾਰ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸਫਲ ਹੋਇਆ ਹੈ। ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਸੈਮੀਨਾਰ ਵਿੱਚ ਵਧੀਆ ਡੇਅਰੀ ਫਾਰਮਿੰਗ ਕਰ ਰਹੇ ਦੁੱਧ ਉਤਪਾਦਕਾਂ ਨੂੰ ਵਿਭਾਗੀ ਮੋਮੇਂਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਭਾਗ ਦੇ ਸਟਾਫ਼ ਸ੍ਰੀ ਰਾਹੁਲ ਕੁਮਾਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਗੁਰਵਿੰਦਰ ਸਿੰਘ ,ਸ਼੍ਰੀ ਬਲਵੰਤ ਸਿੰਘ ਵੱਲੋਂ ਭਾਗ ਲਿਆ ਗਿਆ। ਅੰਤ ਵਿੱਚ ਦੁੱਧ ਉਤਪਾਦਕਾਂ ਨੂੰ ਵਿਭਾਗ ਵੱਲੋਂ 2-2 ਕਿੱਲੋ  ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ  ਅਤੇ ਚਾਹ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

Have something to say? Post your comment