ਮਾਲੇਰਕੋਟਲਾ : ਅੱਜ ਇੱਥੇ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਜਿ਼ਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਦੀ ਅਗਵਾਈ ਹੇਠ ਮੀਟਿੰਗ ਵੱਖ-ਵੱਖ ਮੁੱਦਿਆ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਆਗੂਆਂ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ,ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਨਿਰਮਲ ਸਿੰਘ ਅਲੀਪੁਰ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਪਰਿਵਾਰ ਦੀ ਮਰਜ਼ੀ ਅਨੁਸਾਰ ਪੁਲਿਸ ਨੂੰ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਪੁਲਿਸ ਪਿੰਡ ਨੌਧਰਾਣੀ ਦੇ ਨੌਜਵਾਨ ਸੁਰਿੰਦਰ ਸਿੰਘ ਦੇ ਖੁਦਕੁਸ਼ੀ ਮਾਮਲੇ ਸੰਬੰਧੀ ਮੁਲਜਮਾਂ ਖਿਲਾਫ ਤੁਰੰਤ ਕਾਰਵਾਈ ਕਰੇ ਜੇਕਰ ਮੁਲਜਮਾ ਖਿਲਾਫ ਕਾਰਵਾਈ ਨਹੀਂ ਕੀਤੀ ਗਈ ਤਾਂ ਜੱਥੇਬੰਦੀ ਪੁਲਿਸ ਖਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਸਥਾਨਕ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਅਤੇ ਜੱਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਜ਼ੋ 26 ਜਨਵਰੀ ਨੂੰ ਭਾਰਤ ਵਿਚ ਟਰੈਕਟਰ ਮਾਰਚ ਕੀਤਾ ਜਾਣਾ ਉਸ ਦੇ ਤਹਿਤ ਉਗਰਾਹਾਂ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਵਿੱਚ ਪਿੰਡ ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਸਮਾਪਤ ਕੀਤਾ ਜਾਵੇਗਾ ਅੱਜ ਦੀ ਮੀਟਿੰਗ ਵਿੱਚ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ, ਤੇਜਵੰਤ ਸਿੰਘ ਕੁਠਾਲਾ, ਨਗਿੰਦਰ ਸਿੰਘ ਕੁਠਾਲਾ, ਬਲਦੇਵ ਸਿੰਘ ਕੇਲੋਂ, ਨਾਇਬ ਭੈਣੀ ਕਲਾ, ਰਛਪਾਲ ਸਿੰਘ ਰੜ, ਰਛਪਾਲ ਸਿੰਘ ਫਰੀਦਪੁਰ ਖੁਰਦ ਆਦਿ ਆਗੂ ਹਾਜਰ ਹੋਏ