Thursday, November 21, 2024

Malwa

25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

April 19, 2021 06:01 PM
SehajTimes

ਪਟਿਆਲਾ : ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਉਮੀਦਵਾਰਾਂ ਦੇ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈਸਟ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਅਪ੍ਰੈਲ 2021 ਨੂੰ ਇੱਥੇ ਸੰਗਰੂਰ ਰੋਡ ਵਿਖੇ ਫ਼ਲਾਇੰਗ ਕਲੱਬ ਦੇ ਸਾਹਮਣੇ ਸਥਿਤ ਪਹਿਲੀ ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ ਵਿਖੇ ਲੈਣਾ ਨਿਰਧਾਰਤ ਕੀਤਾ ਗਿਆ ਸੀ। ਪ੍ਰੰਤੂ ਕੋਵਿਡ-19 ਦੇ ਦਿਨੋ-ਦਿਨ ਵੱਧ ਰਹੇ ਪ੍ਰਭਾਵ ਦੇ ਚਲਦਿਆਂ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਇਮਤਿਹਾਨ ਮੁੜ ਲੈਣਾ ਨਿਰਧਾਰਤ ਹੋਇਆ ਤਾਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ