Friday, November 22, 2024

Chandigarh

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

January 25, 2024 06:55 PM
SehajTimes
ਚੰਡੀਗੜ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ।  ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
 
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।  ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ