ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਬਾਲੜੀ ਦਿਵਸ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਨਾਅਰੇ ਲਗਾਉਂਦੇ ਹੋਏ ਕੈਂਪਸ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁਖ ਮਕਸਦ ਕੁੜੀਆਂ ਦੀ ਘਟ ਰਹੀ ਗਿਣਤੀ ਅਤੇ ਉਹਨਾਂ ਦੇ ਬਰਾਬਰੀ ਦੇ ਹੱਕਾਂ ਪ੍ਰਤੀ ਅਤੇ ਸਿਹਤ ਪ੍ਰਤੀ ਪ੍ਰੇਰਿਤ ਕਰਕੇ ਕੈਂਪਸ ਵਿਚ ਰਹਿਣ ਵਾਲੇ ਲੋਕਾਂ ਅਤੇ ਕਰਮਚਾਰੀਆਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ। ਜਾਗਰੂਕਤਾ ਰੈਲੀ ਵਿੱਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 44 ਵਲੰਟੀਅਰਾਂ ਨੇ ਭਾਗ ਲਿਆ।