ਗਣਤੰਤਰ ਦਿਵਸ ਦੇ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਪ੍ਰੋਗਰਾਮ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਿਪਬਲਿਕ ਡੇ ਪੰਜਾਬ ਕਾਰਨ ਆਇਆ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੈਦਾਨ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਰਿਪਬਲਿਕ ਡੇ ਖ਼ਾਸ ਤੌਰ ’ਤੇ ਮਨਾਉਂਦੇ ਹਾਂ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਦੇ ਸੰਗਰਾਮ ਮੌਕੇ ਚਲੀਆਂ ਕੂਕਾ ਲਹਿਰ, ਪਗੜੀ ਸੰਭਾਲ ਜੱਟਾ, ਕਾਮਾਗਾਟਾ ਮਾਰੂ ਲਹਿਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੇ ਆਜ਼ਾਦੀ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ ਪਰ ਸਿਤਮ ਦੀ ਗੱਲ ਹੈ ਕਿ 25 ਜਨਵਰੀ ਅਤੇ 15 ਅਗੱਸਤ ਦੇ ਖ਼ਾਸ ਮੌਕਿਆਂ ਸਮੇਂ ਪੰਜਾਬ ਦੀਆਂ ਝਾਕੀਆਂ ਨੂੰ ਕੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੱਢ ਕੇ ਕਿਵੇਂ ਆਜ਼ਾਦੀ ਦਿਵਸ ਮਨਾਇਆ ਜਾ ਸਕਦਾ ਹੈ। ਸਾਡੇ ਸ਼ਹੀਦਾਂ ਦੀ ਇੱਜ਼ਤ ਘੱਟ ਨਹੀਂ ਹੋਣੀ ਚਾਹੀਦੀ।