ਹੈਦਰਾਬਾਦ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘‘ਭਗਵਾਨ ਦੀਆਂ ਤਸਵੀਰਾਂ ਦਿਖਾ ਕੇ ਲੋਕਾਂ ਨੂੰ ਭੋਜਨ ਨਹੀਂ ਦਿੱਤਾ ਜਾ ਸਕਦਾ। ਪਾਰਟੀ ਦੇ ਬੂਧ ਪਧਰੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ‘ਜਾਲ’ ਵਿੱਚ ਨਹੀਂ ਫਸਨਾ ਚਾਹੀਦਾ। 22 ਜਨਵਰੀ ਨੂੰ ਅੱਯੁਧਿਆ ਦੇ ਰਾਮ ਮੰਦਰ ਦੇ ਸਥਾਪਨਾ ਸਮਾਗਮ ਦਾ ਜ਼ਿਕਰ ਕਰਦੇ ਹੋਏ ਖੜਗੇ ਨੇ ਕਿਹਾ ‘‘ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ।’’ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਮਹਿੰਗਾਈ ਦਿਨੋ -ਦਿਨ ਵੱਧ ਰਹੀ ਹੈ। ਲੋਕਾਂ ਕੋਲ ਨੋਕਰੀਆਂ ਨਹੀਂ ਹਨ, ਜਦੋਂਕਿ ਸੰਕਟ ਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਪਾਕਿਸਤਾਨ ,ਚੀਨ ਵਰਗੇ ਬਹਾਨੇ ਲੈ ਕੇ ਆ ਜਾਂਦੇ ਹਨ ਅਤੇ ਰੱਬ ਦਾ ਨਾਂ ਲੈਣ ਲੱਗਦੇ ਹਨ। ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਹਿਲਾਂ ਵੀ ਕਈ ਗਾਰੰਟੀਆਂ ਦਿੱਤੀਆਂ ਸਨ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਦਿੱਤੀਆਂ ਗਈਆਂ 6 ਗਰੰਟੀਆਂ ਵਿੱਚੋਂ 2 ਨੂੰ ਸੂਬਾ ਸਰਕਾਰ ਨੇ ਲਾਗੂ ਕਰ ਦਿੱਤਾ ਹੈ ਅਤੇ 2 ਜਲਦੀ ਲਾਗੂ ਕਰ ਦਿੱਤੀਆਂ ਜਾਣਗੀਆਂ, ਜਦਕਿ ਬਾਕਿ 2 ਤੋਂ 3 ਮਹੀਨੀਆਂ ਵਿੱਚ ਲਾਗੂ ਕਰ ਦਿੱਤੀਆਂ ਜਾਣਗੀਆਂ।