Friday, November 22, 2024

Malwa

ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

January 26, 2024 03:39 PM
SehajTimes

ਜੈਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਫ਼ਰਾਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਇੱਥੇ ਪਾਰਕ ਸਥਿਤ ਜੰਤਰ -ਮੰਤਰ ਤੋਂ ਹਵਾ ਮਹਿਲ ਤਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੋਨ ਇੱਕ ਖੁੱਲੇ ਵਾਹਨ ਵਿੱਚ ਖੜੇ ਸਨ। ਦੋਹਾਂ ਆਗੂਆਂ ਨੇ ਸੜਕ ਦੇ ਦੋਨੋ ਪਾਸੇ ਖੜੀ ਭੀੜ ਦਾ ਪਿਆਰ ਕਬੂਲਿਆਂ। ਲੋਕਾਂ ਨੇ ਮੋਦੀ ਮੋਦੀ ਦੇ ਨਾਹਰੇ ਵੀ ਲਾਏ । ਕਈ ਥਾਵਾਂ ਤੇ ਉਨ੍ਹਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ । ਮੈਕਰੌਨ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਹਨ। ਇਸ ਤੋਂ ਪਹਿਲਾਂ ਮੋਦੀ ਨੇ ਵੀਰਵਾਰ ਸ਼ਾਮ ਜੈਪੁਰ ਦੇ ਇਸਤਿਹਾਸਕ ਜੰਤਰ ਮੰਤਰ ਤੇ ਫ਼ਰਾਸ ਦੇ ਰਾਸ਼ਟਰਪਤੀ ਮੈਕਰੌਨ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਨ ਨੇ ਹੱਥ ਮਿਲਾਇਆ ਅਤੇ ਗਰਮਜੋਸ਼ੀ ਨਾਲ ਗਲੇ ਲਗਾਇਆ। ਇਸ ਤੋਂ ਬਾਅਦ ਦੋਨੋਂ ਆਗੂਆਂ ਨੇ ਇਸਤਿਹਾਸਕ ਜੰਤਰ ਮੰਤਰ ਦਾ ਦੌਰਾ ਕੀਤਾ। ਇਸ ਬਾਰੇ ਜਾਣਕਾਰੀ ਹਾਸਲ ਕੀਤੀ। ਆਪਣੇ ਭਾਰਤ ਦੌਰੇ ਤਹਿਤ ਮੈਕਰੌਨ ਵੀਰਵਾਰ ਦੁਪਹਿਰ ਨੂੰ ਜੈਪੁਰ ਪਹੁੰਚੇ। ਮੈਕਰੌਨ ਦਾ ਹਵਾਈ ਅੱਡੇ ਤੇ ਰਾਜਪਾਲ ਕਲਰਾਜ ਮਿਸ਼ਰਾ, ਵਿਦੇਸ਼ੀ ਮੰਤਰੀ ਐਸ ਜੈਸ਼ੰਕਰ ਅਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸਵਾਗਤ ਕੀਤਾ। ਇਸ ਦੇ ਨਾਲ ਹੀ ਉਤੱਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਦੌਰੇ ਤੇ ਗਏ ਪ੍ਰਧਾਨ ਮੰਤਰੀ ਜੈਪੁਰ ਸ਼ਾਮ ਨੂੰ ਪਹੁੰਚ ਗਏ। ਹਵਾਈ ਅੱਡੇ ਤੋਂ ਮੋਦੀ ਜੈਪੁਰ ਦੇ ਪਾਰਕ ਸਥਿਤ ਜੰਤਰ ਮੰਤਰ ਲਈ ਰਵਾਨਾ ਹੋਏ। ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਲੋਕ ਅਤੇ ਸਕੂਲੀ ਬੱਚੇ ਉਨ੍ਹਾਂ ਦੇ ਸਵਾਗਤ ਲਈ ਖੜੇ ਸਨ। ਮੈਕਰੌਨ ਹਵਾਈ ਅੱਡੇ ਤੋਂ ਆਮੇਰ ਕਿਲੇ੍ਹ ਪਹੁੰਚੇ। ਰਸਤੇ ਵਿੱਚ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੇ ਕਾਫ਼ਲੇ ਦਾ ਸਵਾਗਤ ਕੀਤਾ। ਮੈਕਰੌਨ ਨੇ ਕਈ ਥਾਵਾਂ ਤੇ ਹੱਥ ਹਿਲਾ ਕੇ ਬੱਖਿਆ ਦਾ ਪਿਆਰ ਕਬੂਲਿਆ। ਇੱਥੋ ਤਕ ਕਿ ਕਿਲੇ੍ਹ ਵਿੱਚ ਵੀ ਉਹ ਉਥੇ ਮੌਜੂਦ ਲੋਕਾਂ ਨਾਲ ਗਲੱਬਾਤ ਕਰਦੇ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਉਂਦੇ ਨਜ਼ਰ ਆਏ। ਕਿਲ੍ਹੇ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆਂ ਕੁਮਾਰੀ ਵੀ ਮੌਜੂਦ ਸਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ