ਮਾਲੇਰਕੋਟਲਾ : ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਟਰੈਕਟਰ ਮਾਰਚ ਕੀਤਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਾਦਾ ਖਿਲਾਫੀ ਨੂੰ ਲੈਕੇ ਕਿਸਾਨਾਂ ਵਿਚ ਕਾਫੀ ਨਿਰਾਸ਼ਤਾ ਪਾਈ ਜਾ ਰਹੀ ਹੈ।ਕਿਸਾਨਾਂ ਦੀ ਮੰਗ ਹੈ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮਐੱਸਪੀ ਗਰੰਟੀ ਕਾਨੂੰਨ ਬਣਾਇਆ ਜਾਵੇ । ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ ।ਬਿਜਲੀ ਖੇਤਰ ਦਾ ਨਿੱਜੀਕਰਨ ਕਰਨਾਂ ਬੰਦ ਕੀਤਾ ਜਾਵੇ। ਗਰੀਬ ਕਿਸਾਨਾਂ ਮਜ਼ਦੂਰਾਂ ਦੀ ਅਨਾਜ ਸੁਰੱਖਿਆ ਲਈ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕੀਤੀ ਜਾਵੇ। ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ।ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਲਾਗੂ ਕੀਤੀ ਜਾਵੇ।ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇ।ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕੀਤੇ ਜਾਣ।ਦਿੱਲੀ ਅੰਦੋਲਨ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਤੁਰੰਤ ਦਿੱਤੀ ਜਾਵੇ। ਨਿਊਜ਼ ਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ।ਸਾਮਰਾਜੀ ਆਰਥਿਕ ਨੀਤੀਆਂ ਰੱਦ ਕੀਤੀਆਂ ਜਾਣ। ਆਦਿ ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਪੂਰੇ ਭਾਰਤ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸੇ ਤਹਿਤ ਮਲੇਰਕੋਟਲਾ ਦੇ ਪਿੰਡ ਰਾਣਵਾਂ ਮੋਰਚੇ ਤੋਂ 200 ਤੋਂ ਵੀ ਜਿਆਦਾ ਟਰੈਕਟਰ ਦਾ ਕਾਫ਼ਲਾ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦਫ਼ਤਰ ਅੱਗੇ ਜਾ ਕੇ ਸਮਾਪਤ ਕੀਤਾ ਗਿਆ। ਇਸ ਮਾਰਚ ਜਿ਼ਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਜਗਤਾਰ ਸਿੰਘ ਸਰੌਦ , ਸੰਦੀਪ ਸਿੰਘ ਉਪੋਕੀ, ਹਰਬੰਸ ਸਿੰਘ ਮਾਣਕੀ, ਚਮਕੌਰ ਸਿੰਘ, ਪ੍ਰਮਦੀਪ ਸਿੰਘ, ਗੁਰਪ੍ਰੀਤ ਸਿੰਘ ਹਥਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ