Friday, September 20, 2024

Malwa

ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

January 26, 2024 04:29 PM
SehajTimes
ਪਟਿਆਲਾ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਰਾਜਾ ਭਲਿੰਦਰਾ ਸਿੰਘ ਖੇਡ ਸਟੇਡੀਅਮ, ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੂਬਾ ਨਿਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਇਸ ਦਿਨ ਨੂੰ ਆਪਣੇ ਰਾਸ਼ਟਰ ਤੇ ਆਪਣੀ ਪ੍ਰਭੁਤਾ ਦਾ ਜਸ਼ਨ ਮਨਾਉਣ ਤੇ ਸਨਮਾਨ ਕਰਨ ਦਾ ਦਿਨ ਕਰਾਰ ਦਿੱਤਾ।
 
 
ਇਸ ਤੋਂ ਪਹਿਲਾਂ ਰਾਜਪਾਲ ਨੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਉਤੇ ਵੀ ਜਾ ਕੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਦੇਸ਼ ਭਗਤ ਯੋਧਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਭਾਰੀ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਬੀ.ਐਨ. ਰਾਓ ਦਾ ਵਿਸ਼ੇਸ਼ ਜਿਕਰ ਕੀਤਾ ਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਆਪਣੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਵਿਖਾਏ ਰਾਹ 'ਤੇ ਤੁਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ 'ਤੇ ਜ਼ੋਰ ਦਿੱਤਾ ਹੈ।
 
 
ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ 'ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ 'ਪੱਗੜੀ ਸੰਭਾਲ ਜੱਟਾ ਪੱਗੜੀ ਸੰਭਾਲ ਓਏ' ਦਾ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਸੂਬਾ ਨਿਵਾਸੀ ਪੰਜਾਬ ਦੀ ਉਨਤੀ, ਵਿਕਾਸ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਪਟਿਆਲਾ ਸ਼ਹਿਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਤੋਂ ਲੈਕੇ ਇਸ ਦੇ ਅਖੰਡ ਭਾਰਤ ਦਾ ਹਿੱਸਾ ਬਣੇ ਰਹਿਣ ਸਮੇਤ ਪੈਪਸੂ ਦੇ ਗਠਨ ਸਮੇਂ ਸਰਦਾਰ ਵੱਲਭ ਭਾਈ ਪਟੇਲ ਦੇ ਇਨ੍ਹਾਂ ਸ਼ਬਦਾਂ ਕਿ 'ਜੇਕਰ ਉਨ੍ਹਾਂ ਨੂੰ ਦੁਬਾਰਾ ਜਨਮ ਲੈਣ ਦਾ ਮੌਕਾ ਮਿਲੇ ਤਾਂ ਉਹ ਇੱਥੇ ਹੀ ਜਨਮ ਲੈਣਾ ਚਾਹੁਣਗੇ
', ਦਾ ਵੀ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਨੇ 'ਸ਼ਹਿਰਾਂ ਵਿੱਚੋਂ ਸ਼ਹਿਰ ਸੁਣੀਂਦਾ ਪਟਿਆਲਾ' ਆਖਦਿਆਂ ਪਿਛਲੇ ਸਾਲ ਆਏ ਹੜ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੀਤੇ ਯਤਨਾਂ ਤੇ ਲੋਕਾਂ ਵੱਲੋਂ ਦਿਖਾਏ ਹੌਂਸਲੇ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ।
 
 
ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਸਤੇ ਸਮਾਨ ਅਧਿਕਾਰ ਦਿੱਤੇ ਹਨ ਪਰੰਤੂ ਅਧਿਕਾਰ ਤੇ ਕਰਤੱਵ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਤੇ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਰਾਜਪਾਲ ਨੇ ਆਜ਼ਾਦੀ ਘੁਲਾਟੀਏ ਸ. ਅਵਤਾਰ ਸਿੰਘ ਸਮੇਤ ਫਰੀਡਮ ਫਾਈਟਰਜ਼ ਉਤਰਾਧਿਕਾਰੀ ਐਸੋਸੀਏਸ਼ਨ 234 ਤੇ 196 ਦੇ ਨੁਮਾਇੰਦਿਆਂ ਤੇ ਪਰਿਵਾਰਾਂ ਸਮੇਤ ਜੰਗੀ ਸ਼ਹੀਦਾਂ ਦੀਆਂ ਵੀਰ ਨਾਰੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਉਘੇ ਰੰਗਕਰਮੀ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਵਾਣੀ ਸਕੂਲ, ਪਟਿਆਲਾ ਸਕੂਲ ਫਾਰ ਦੀ ਡੈਫ਼ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਰਾਸ਼ਟਰ ਗਾਨ ਸੰਕੇਤ ਭਾਸ਼ਾ 'ਚ ਗਾਇਆ।
 
 
ਸਮਾਰੋਹ ਮੌਕੇ ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡਵੀਜਨ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰੀਤੀ ਮਲਹੋਤਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਵਾਇਸ ਚਾਂਸਲਰ ਪ੍ਰੋ. ਅਰਵਿੰਦ ਤੇ ਜੇ.ਐਸ. ਚੀਮਾ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਡਾ. ਆਰ.ਐਲ. ਮਿੱਤਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਜੀਵਨਜੋਤ ਕੌਰ, ਦੀਪਜੋਤ ਕੌਰ, ਕੰਨੂ ਗਰਗ, ਨਮਨ ਮਾਰਕੰਨ, ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ, ਪਟਿਆਲਾ ਵਾਸੀ, ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ