ਅਮਰੀਕਾ : ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਹਾਦਸਾ ਵਾਪਰ ਜਾਂਦਾ ਹੈ। ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਇਨ੍ਹਾਂ ਸਭ ਦੇ ਦਰਮਿਆਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਮੁਕੇਰੀਆਂ ਦੇ ਪਿੰਡ ਭੰਗਾਨਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ 2018 ਵਿੱਚ ਅਮਰੀਕਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ ਸਿੱਧੂ ਦਾ ਟੱਰਕ ਸਲਿਪ ਹੋ ਗਿਆ ਸੀ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ