ਬਲਾਗਰ ਭਾਨੇ ਸਿੱਧੂ ਵਿਰੁਧ ਪਟਿਆਲਾ ਸਦਰ ਥਾਣਾ ਵਿੱਚ 379ਬੀ ਤਹਿਤ ਚੈਨੀ ਖੋਹਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਰੋਸ ਫ਼ੈਲ ਗਿਆ ਹੈ। ਜ਼ਿਕਰਯੋਗ ਹੈ ਕਿ ਬਲਾਗਰ ਭਾਨਾ ਸਿੱਧੂ ਲੁਧਿਆਣਾ ਦੀ ਟਰੈਵਲ ਏਜੰਟ ਔਰਤ ਵੱਲੋਂ ਦਿੱਤੀ ਸ਼ਿਕਾਇਤ ’ਤੇ ਲੁਧਿਆਣਾ ਵਿਖੇ ਗ੍ਰਿਫ਼ਤਾਰ ਕੀਤਾ ਹੋਇਆ ਅਤੇ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਪਰ ਪਟਿਆਲਾ ਵਿਖੇ ਦਰਜ ਹੋਏ ਇਸ ਨਵੇਂ ਮਾਮਲੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਫ਼ੇਸਬੁੱਕ ’ਤੇ ਚਰਚਾ ਵਿੱਚ ਰਹਿਣ ਵਾਲੇ ਨੌਜਵਾਨ ਸਮਾਜ ਸੇਵੀ ਲੱਖਾ ਸਿੱਧਾਣਾ ਨੇ ਉਸਦੇ ਹੱਕ ਵਿੱਚ ਆ ਕੇ ਸੋਸ਼ਲ ਮੀਡੀਆ ਸਾਹਮਣੇ ਕਿਹਾ ਹੈ ਲੋਕ 29 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਕੋਟ ਦੁੱਨਾ ਪਹੁੰਚ ਕੇ ਉਸ ਦੀ ਰਿਹਾਈ ਯਤਨਾਂ ਨੂੰ ਤੇਜ਼ ਕਰੀਏ। ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਕਰਦੀ ਹੈ ਪਰ ਜੇਕਰ ਨੌਜਵਾਨ ਸਮਾਜ ਵਿਚਲੀਆਂ ਬੁਰਾਈਆਂ ਵਿਰੁਧ ਗੱਲ ਕਰਦੇ ਹਨ ਤਾਂ ਉਹਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਭਾਨਾ ਸਿੱਧੂ ਵੱਲੋਂ ਆਪ ਮੁਹਾਰੇ ਪੰਜਾਬ ਵਿਚਲੇ ਟਰੈਵਲ ਏਜੰਟਾਂ, ਜਿਹੜੇ ਲੋਕਾਂ ਦੀਆਂ ਫ਼ੀਸਾਂ ਵਾਪਸ ਨਹੀਂ ਕਰਦੇ ਸਨ, ਵਿਰੁਧ ਮੁਹਿੰਮ ਛੇੜੀ ਹੋਈ ਸੀ ਅਤੇ ਰਫ਼ਿਊਜ਼ ਫ਼ਾਈਲਾਂ ਵਾਲੇ ਲੋਕਾਂ ਨੂੰ ਟਰੈਵਲ ਏਜੰਟਾਂ ਤੋਂ ਉਨ੍ਹਾਂ ਦੀਆਂ ਫ਼ੀਸਾਂ ਵਾਪਸ ਕਰਵਾਉਣ ਲਈ ਉਨ੍ਹਾਂ ਦੇ ਦਫ਼ਤਰਾਂ, ਘਰਾਂ ਅਤੇ ਉਨ੍ਹਾਂ ਟਰੈਵਲ ਏਜੰਟਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅੱਗੇ ਧਰਨਾ ਦੇਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਜਿਸ ਤਹਿਤ ਲੁਧਿਆਣਾ ਦੀ ਇਕ ਟਰੈਵਲ ਏਜੰਟ ਵੱਲੋਂ ਕੀਤੀ ਸ਼ਿਕਾਇਤ ’ਤੇ ਲੁਧਿਆਣਾ ਦੀ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ