ਸੰਦੋੜ : ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਸਭ ਤੋਂ ਪਹਿਲਾਂ ਰਾਸ਼ਟਰੀ ਗਾਣ (ਜਨ- ਗਨ -ਮਨ) ਗਾਇਆ ਅਤੇ ਭਾਸ਼ਣ , ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਜਾਣਕਾਰੀ ਦਿੱਤੀ। ਇਸ ਮੌਕੇ ਉੱਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਰਾਣੀ ਨੇ ਬੱਚਿਆਂ ਨਾਲ ਸੰਵਿਧਾਨ ਬਾਰੇ ਅਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਜਦੋਂ ਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਸਾਰੇ ਭਾਰਤੀਆਂ ਵੱਲੋਂ ਇਸ ਨੂੰ ਸਕਾਰਾਤਮਕ ਦਿ੍ਸ਼ਟੀ ਤੋਂ ਸਵੀਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੁਤੰਤਰਤਾ ਦੇ ਮਹੱਤਵ ਤੋਂ ਚੇਤੰਨ ਰਹਿਣਾ ਚਾਹੀਦਾ ਹੈ, ਸੰਵਿਧਾਨ ਵੱਲੋਂ ਪ੍ਰਾਪਤ ਫਰਜ਼ਾਂ ਤੇ ਹੱਕਾਂ ਸੰਬੰਧੀ ਕਾਨੂੰਨਾਂ ਦੀ ਜਾਣਕਾਰੀ ਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਹੋਣੀ ਚਾਹੀਦੀ ਹੈ, ਕਿਉਂਕਿ ਇਹ ਸੰਵਿਧਾਨ ਬੜੇ ਕਠਿਨ ਉਪਰਾਲਿਆਂ, ਅਤੇ ਬਲੀਦਾਨਾਂ ਤੋਂ ਬਾਅਦ ਪ੍ਰਾਪਤ ਹੋਇਆ ਸੀ। ਇਨ੍ਹਾਂ ਕਾਰਨਾਂ ਦਾ ਅਹਿਸਾਸ ਕਰਵਾਉਂਦਿਆਂ ਉਨ੍ਹਾਂ ਪੇ੍ਰਿਤ ਕੀਤਾ ਕਿ ਹੁਣ ਸਾਡਾ ਸਾਰਿਆਂ ਦਾ ਕਰੱਤਵ ਬਣਦਾ ਹੈ ਕਿ ਇਨ੍ਹਾਂ ਬਲਿਦਾਨਾਂ ਤੇ ਘਾਲਣਾ ਦੇ ਮੁੱਲ ਨੂੰ ਸਮਿਝਆ ਜਾਵੇ ਤੇ ਦੇਸ਼ ਦੇ ਮਾਣ ਦੀ ਰੱਖਿਆ ਕੀਤੀ ਜਾਵੇ। ਉਨਾਂ ਬੱਚਿਆਂ ਨੂੰ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸੰਵਿਧਾਨ ਲਾਗੂ ਕੀਤਾ ਗਿਆ ਅਤੇ ਡਾਕਟਰ ਬੀ. ਆਰ.ਅੰਬੇਦਕਰ ਨੇ 2ਸਾਲ 11 ਮਹੀਨੇ ਅਤੇ 18 ਦਿਨਾਂ ਵਿਚ ਭਾਰਤੀ ਸੰਵਿਧਾਨ ਤਿਆਰ ਕੀਤਾ। ਡਾਕਟਰ ਰਾਜਿੰਦਰ ਪ੍ਰਸਾਦ ਨੂੰ ਭਾਰਤ ਦਾ ਪਹਿਲਾ ਰਾਸ਼ਟਰਪਤੀ ਚੁਣਿਆ ਗਿਆ। 26 ਜਨਵਰੀ 1950 ਨੂੰ ਭਾਰਤ ਲੋਕਤੰਤਰੀ ਗਣਰਾਜ ਬਣ ਗਿਆ। ਉਨਾਂ ਬੱਚਿਆਂ ਨੂੰ ਇਹ ਵੀ ਦੱਸਿਆ ਕਿ ਲਾਲ ਕਿਲ੍ਹੇ ਉੱਤੇ 15 ਅਗਸਤ ਨੂੰ ਝੰਡਾ ਭਾਰਤ ਦੇ ਪ੍ਰਧਾਨ ਮੰਤਰੀ ਅਤੇ 26 ਜਨਵਰੀ ਨੂੰ ਰਾਸ਼ਟਰਪਤੀ ਵੱਲੋਂ ਲਹਿਰਾਇਆ ਜਾਂਦਾ ਹੈ।ਇਸ ਸਮੇਂ ਸ੍ਰੀ ਮਤੀ ਹਰਪ੍ਰੀਤ ਕੌਰ, ਮਨਜੀਤ ਕੌਰ ,ਕਿਰਨਜੀਤ ਕੌਰ , ਰਜ਼ੀਆ , ਰਮਨਦੀਪ ਕੌਰ,ਸੁਮਿੰਦਰ , ਹਰਪਿੰਦਰ ਕੌਰ , ਲਵਪ੍ਰੀਤ ਕੌਰ, ਜਤਿੰਦਰ ਕੌਰ, ਸੰਦੀਪ ਕੌਰ, ਸੰਦੀਪ ਕੌਰ , ਜਸਵੀਰ ਕੌਰ ਅਤੇ ਸ੍ਰੀ ਅਵਤਾਰ ਸਿੰਘ, ਰਣਜੀਤ ਸਿੰਘ ਸ਼ਾਮਲ ਸਨ।