ਪਟਿਆਲਾ : ਪਟਿਆਲਾ ਦੇ ਪਾਸੀ ਰੋਡ ’ਤੇ ਬੀਤੇ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਮੀਰ ਕਟਾਰੀਆ ਵਾਸੀ ਕਿਲਾ ਚੌਕ ਪਟਿਆਲਾ ਵਿਜੋਂ ਹੋਈ ਹੈ। ਉਸਦੇ ਭਰਾ ਸਮਿੰਦਰ ਕਟਾਰੀਆ ਨੇ ਦਸਿਆ ਕਿ ਸਮੀਰ ਕਟਾਰੀਆ ਦੁਕਾਨ ਕਰਦਾ ਸੀ ਅਤੇ ਬੀਤੀ ਰਾਤ ਉਸ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਕੁੱਝ ਵਿਅਕਤੀਆਂ ਨੇ ਸਮੀਰ ’ਤੇ ਹਮਲਾ ਕਰ ਦਿੱਤਾ ਹੈ। ਜਦੋਂ ਉਸ ਨੇ ਮੌਕੇ ’ਤੇ ਜਾ ਵੇਖਿਆ ਤਾਂ ਸਮੀਰ ਦੀ ਹਾਲਤ ਬਹੁਤ ਗੰਭੀਰ ਸੀ ਜਿਸ ਨੂੰ ਫ਼ੌਰਨ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਮਿੰਦਰ ਕਟਾਰੀਆ ਦੀ ਸ਼ਿਕਾਇਤ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।