ਐਸ.ਏ.ਐਸ. ਨਗਰ : ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 89 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 333 ਕੇਸ ਸ਼ਾਮਲ ਹਨ।