ਸੁਨਾਮ : ‘ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਪ੍ਰਤੀਕ’ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿੱਚ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਬਾਅਦ ਦੁਪਹਿਰ ਦਾਣਾ ਮੰਡੀ ਸੁਨਾਮ ਪਹੁੰਚਣ ਮੌਕੇ ਝਾਕੀਆਂ ਦਾ ਵੱਡੀ ਗਿਣਤੀ ਵਿੱਚ ਸਿਆਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ , ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ।
ਇਸ ਝਾਂਕੀ ਨੂੰ ਦੇਖਣ ਲਈ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਸਾਹਮਣੇ ਪੇਸ਼ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਂਕੀ ਨਾਲ ਤਸਵੀਰਾਂ ਖਿਚਵਾਈਆਂ ਅਤੇ ਇਨ੍ਹਾਂ ਨੂੰ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ। ਇਸ ਮੌਕੇ ਅਮਰੀਕ ਸਿੰਘ ਧਾਲੀਵਾਲ, ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਬਲਾਕ ਪ੍ਰਧਾਨ ਸਾਹਿਬ ਸਿੰਘ , ਸੁੱਖ ਸਾਹੋਕੇ, ਜੁਗਰਾਜ ਸਿੰਘ, ਲਵਪ੍ਰੀਤ, ਜਗਵੀਰ ਸਿੰਘ, ਵਿੱਕੀ ਵਸ਼ਿਸ਼ਟ, ਸੰਜੀਵ ਸੰਜੂ, ਹਰਮੀਤ ਵਿਰਕ, ਕਰਮ ਸਿੰਘ ਬਰਾੜ, ਗੁਰਤੇਗ ਸਿੰਘ ਨਿੱਕਾ ਐਮ.ਸੀ., ਮਨਪ੍ਰੀਤ ਬਾਂਸਲ, ਸੋਨੂੰ ਬਾਂਸਲ, ਦਲਵੀਰ ਸਿੰਘ ਜੌਹਲ, ਜਰਨੈਲ ਸਿੰਘ ਬੱਬੂ ਆਦਿ ਹਾਜ਼ਰ ਸਨ।