Wednesday, February 05, 2025

Chandigarh

ਪੰਜਾਬ ਵਿੱਚ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ 64 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼

January 29, 2024 01:04 PM
SehajTimes

ਪੰਜਾਬ : ਪੰਜਾਬ ਵਿਚ ਮਾਨ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿੱਚ 64 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਪ੍ਰਮੁੱਖ ਰੂਪ ਵਿਚ ਉਦਯੋਗਿਕ ਵਿਕਾਸ ਹੋ ਰਿਹਾ ਹੈ। ਇਨਵੈਸਟ ਪੰਜਾਬ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਨਾ ਸਿਰਫ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਕੰਪਨੀਆਂ ਵੀ ਇਸ 'ਚ ਦਿਲਚਸਪੀ ਦਿਖਾ ਰਹੀਆਂ ਹਨ। ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਸਟੀਲ ਪਲਾਂਟ ਲਈ ਸਾਰੀਆਂ ਪਰਮਿਸ਼ਨਾਂ ਜਾਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ਼ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਸਾਲ 2025 ਤੱਕ ਪੂਰਾ ਹੋਣਾ ਤੈਅ ਹੈ।

ਇਸ ਨਾਲ 500 ਲੋਕਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਵਿਭਾਗ ਨੇ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਜਾਰੀ ਕੀਤੀ ਹੈ। ਇਸ ਤਹਿਤ ਸੂਬੇ ਵਿੱਚ ਗਲੋਬਲ ਵੈਲਿਊ ਚੇਨ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਪੰਜ ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਮਿੱਥਿਆ ਗਿਆ ਹੈ। ਨੀਤੀ ਤਹਿਤ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਅਤੇ ਹੁਨਰ ਰਾਹੀਂ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 15 ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਨੀਤੀ ਨਿਰਮਾਣ ਅਤੇ ਸੇਵਾ ਉਦਯੋਗਾਂ ਦੇ ਵੱਖ-ਵੱਖ ਖੇਤਰਾਂ ਵਿਚ ਘੱਟੋ-ਘੱਟ ਇਕ ਐਂਕਰ ਯੂਨਿਟ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਾਂ ਨੂੰ 5 ਸਾਲਾਂ ਲਈ ਕਿਫਾਇਤੀ ਅਤੇ ਸਥਿਰ ਦਰਾਂ 'ਤੇ ਬਿਜਲੀ ਪ੍ਰਦਾਨ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਯੋਗਾ ਦੇ ਅਨੇਕਾਂ ਫਾਇਦੇ, ਬਸ ਨਿਯਮਿਤ ਆਦਤ ਪਾਉਣ ਦੀ ਜ਼ਰੂਰਤ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ