Friday, November 22, 2024

Malwa

“ਪੈਨ ਇੰਡੀਆ” ਮੁਹਿੰਮ ਤਹਿਤ ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਮੁਹਿੰਮ ਦੀ ਸ਼ੁਰੂਆਤ

January 29, 2024 03:18 PM
SehajTimes

ਫ਼ਤਹਿਗੜ੍ਹ ਸਾਹਿਬ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਯੋਗ ਅਗਵਾਈ ਹੇਠ “ਪੈਨ ਇੰਡੀਆ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜੇਲ੍ਹਾ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ ਉਨ੍ਹਾਂ ਦੀ ਦਰਖਾਸਤ ਚਾਈਲਡ ਕੇਅਰ ਇੰਸਟੀਚਿਊਟ ਨੂੰ ਭੇਜਣ ਸਬੰਧੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਜਿਹੜੇ ਕੈਦੀ ਜਾਂ ਹਿਰਾਸਤੀ ਜੂਵੀਨਾਈਲ ਸਾਬਿਤ ਹੋਣ ਤਾਂ ਉਹਨਾਂ ਨੂੰ ਚਾਈਲਡ ਕੇਅਰ ਇੰਸਟੀਚਿਊਟ ਜਾਂ ਸੁਰੱਖਿਅਤ ਜਗ੍ਹਾ ਵਿਖੇ ਭੇਜਿਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਸਾਰੇ  ਕੈਦੀ ਜਾਂ ਹਿਰਾਸਤੀ ਜਿਹੜੇ 18 ਤੋਂ 22 ਸਾਲ ਦੀ ਉਮਰ ਦੇ ਵਿਚ ਲਗਦੇ ਹਨ ਉਹਨਾਂ ਦੀ ਵੀ ਸਕਰੂਟਨੀ ਕੀਤੀ ਜਾਵੇਗੀ ਤੇ ਉਹਨਾਂ ਵਿੱਚੋਂ ਵੀ ਜੇ ਕੋਈ ਜੂਵੀਨਾਈਲ ਨਿਕਲਦਾ ਹੈ ਤਾਂ ਉਸ ਦੀ ਵੀ ਉਪਰੋਕਤ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਉਨ੍ਹਾਂ ਵੱਲੋਂ ਜੇਲ੍ਹ ਵਿਜ਼ਟਿੰਗ ਲਾਇਰ ਅਤੇ ਪੀ.ਐਲ.ਵੀ ਦੀ ਵੀ ਡਿਊਟੀ ਲਗਾਈ ਗਈ ਹੈ ਜਿਹੜੇ ਕਿ ਲਗਾਤਾਰ ਜੇਲ੍ਹਾ ਵਿੱਚ ਜਾ ਕੇ ਨਿਰਧਾਰਿਤ ਪ੍ਰਾਫਰਮੇ ਉੱਤੇ ਜਾਣਕਾਰੀ ਇਕੱਤਰ ਕਰਨਗੇ ਅਤੇ ਬਣਦੀ ਕਾਰਵਾਈ ਕਰਨਗੇ। ਇਹ ਮੁਹਿੰਮ ਪੂਰਾ ਮਹੀਨਾ ਜਾਰੀ ਰਹੇਗੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ