ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ। ਇਸ ਮੁਹਿੰਮ ਤਹਿਤ ਯੋਗ ਗੁਰੂਸਿੱਖ ਨਾਗਰਿਕਾਂ ਦੇ ਫਾਰਮ ਵੀ ਭਰਵਾ ਕੇ ਇੱਕਤਰ ਕੀਤੇ ਗਏ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹਿ ਜਾਵੇ । ਇਸ ਮੁਹਿੰਮ ਨੂੰ ਆਯੋਜਿਤ ਕਰਨ ਦਾ ਮੁੱਖ ਮਨੋਰਥ 29 ਫਰਵਰੀ ਤੱਕ ਵੱਧ ਤੋਂ ਵੱਧ ਜ਼ਿਲ੍ਹੇ ਦੇ ਗੁਰੂਸਿੱਖ ਨਾਗਰਿਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਯੋਗ ਨਾਗਰਿਕ ਆਪਣੀ ਵੋਟ ਬਣਾਉਣ ਲਈ ਫਾਰਮ ਪਟਵਾਰੀ/ਕਨਗੋ ਜਾਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਜਾ ਕੇ ਭਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ।ਦਿਹਾਤੀ ਖੇਤਰ ਦੇ ਵੋਟਰ ਐਸ.ਜੀ.ਪੀ.ਸੀ ਚੋਣਾ ਲਈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ?ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ?ਹਾ ਕਰਵਾ ਸਕਦੇ ਹਨ।ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ?ਹਾ ਕਰਵਾਏ ਜਾ ਸਕਦੇ ਹਨ। 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ ।ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।