ਚੰਡੀਗੜ੍ਹ ਵਿੱਚ ਭਲਕੇ ਮੇਅਰ ਚੋਣ ’ਤੇ ਭਾਜਪਾ ਨੇ ਕਬਜ਼ਾ ਜਮਾ ਲਿਆ ਹੈ। ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣੇ ਗਏ ਹਨ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ ਜਿਨ੍ਹਾਂ ਵਿਚੋਂ ਭਾਜਪਾ ਨੇ ਮਨੋਜ ਨੂੰ 16 ਅਤੇ ਆਮ ਆਦਮੀ ਤੇ ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ ਹਨ। ਚੰਡੀਗੜ੍ਹ ਨਗਰ ਨਿਗਮ ਦੀ ਚੋਣ ਲਈ ਮੁੱਖ ਮੁਕਾਬਲਾ ਭਾਜਪਾ ਅਤੇ ਵਿਰੋਧੀ ਆਈ ਐਨ ਡੀ ਆਈ ਏ ਵਿਚਕਾਰ ਮੁਕਾਬਲਾ ਸੀ। ਦੱਸਣਯੋਗ ਹੈ ਕਿ ਭਾਜਪਾ ਉਮੀਦਵਾਰ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰ ਇਹ ਦੋਸ਼ ਲਗਾ ਰਹੇ ਹਨ ਕਿ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਵੋਟਾਂ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਾਰੇ ਸਬੂਤ ਮੌਜੂਦ ਹਨ। ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਚੋਣ ਦੀ ਪ੍ਰਕਿਰਿਆ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਬਿਮਾਰੀ ਕਾਰਨ ਇਸ ਨੂੰ 6 ਫ਼ਰਵਰੀ ਤੱਕ ਟਾਲ ਦਿੱਤਾ ਗਿਆ ਸੀ। ਉਸ ਸਮੇਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰ ਵੱਲੋਂ ਵਿਰੋੋਧ ਪ੍ਰਗਟ ਕੀਤਾ ਗਿਆ ਸੀ।