ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ। ਉਹ ਇਕ ਸਾਧਾਰਨ ਪਰਿਵਾਰ ਵਿਚੋਂ ਹਨ। ਡਾ. ਸਤਨਾਮ ਸਿੰਘ ਸੰਧੂ ਦਾ ਉਦੇਸ਼ ਚੰਗੀ ਸਿੱਖਿਆ ਮੁਹਈਆ ਕਰਵਾਉਣਾ ਹੈ। ਉਨ੍ਹਾਂ ਦਸਿਆ ਹੈ ਕਿ ਸਿਖਿਆ ਉਨ੍ਹਾਂ ਦਾ ਉਦੇਸ਼ ਹੈ। ਉਹ ਚਾਹੁੰਦੇ ਹਨ ਉਹ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਜਿਸ ਨਾਲ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਡਾ. ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਕੀਤੇ ਜਾਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਟਵਿਟ ਕਰ ਕੇ ਉਨ੍ਹਾਂ ਨੂੰ ਵਧਾਈ ਸੰਦੇਸ਼ ਦਿੱਤਾ ਗਿਆ ਹੈ। ਸ੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਰਾਸ਼ਟਰਪਤੀ ਵੱਲੋਂ ਸ੍ਰੀ ਸਤਨਾਮ ਸਿੰਘ ਸੰਧੂ ਜੀ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਡਾ. ਸਤਨਾਮ ਸਿੰਘ ਸੰਧੂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਸਿਖਿਆ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।