Thursday, November 21, 2024

Chandigarh

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

January 31, 2024 11:46 AM
SehajTimes
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਸ੍ਰੀ ਔਲਖ ਨੇ ਪੀ.ਪੀ.ਐਸ. ਨਾਭਾ ਤੋਂ ਸਕੂਲੀ ਸਿੱਖਿਆ, ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਬੀ.ਏ. (ਆਨਰਜ਼) ਅਤੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਅਤੇ ਇਤਿਹਾਸ ਵਿਸ਼ੇ ਵਿੱਚ ਐਮ.ਏ. ਦੀ ਡਿਗਰੀ ਹਾਸਲ ਕੀਤੀ।
 
ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲਿ੍ਹਆਂ ਐਸ.ਏ.ਐਸ. ਨਗਰ, ਸੰਗਰੂਰ, ਰੂਪਨਗਰ, ਜਗਰਾਉਂ, ਐਸ.ਬੀ.ਐਸ. ਨਗਰ, ਅਤੇ ਖੰਨਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਰਹੇ। ਉਹ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਲੁਧਿਆਣਾ, ਆਈ.ਜੀ.ਪਟਿਆਲਾ ਤੇ ਫਿਰੋਜ਼ਪੁਰ ਰੇਂਜ, ਆਈ.ਜੀ. ਹੈੱਡਕੁਆਰਟਰ ਤੇ ਇੰਟੈਲੀਜੈਂਸ ਵਜੋਂ ਸੇਵਾ ਨਿਭਾਉਣ ਉਪਰੰਤ ਏ.ਡੀ.ਜੀ.ਪੀ. ਦੇ ਰੈਂਕ ’ਤੇ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ.ਜੀ.ਪੀ. ਦੀ ਸ਼ਲਾਘਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਸ੍ਰੀ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ।ਸ੍ਰੀ ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ