ਪਟਿਆਲਾ : ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਅ ਅਤੇ ੲ ਵਲੋਂ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਕਾਰਜਕਾਰਨੀ ਦੀ ਅਗਵਾਈ ਹੇਠ ਕਰਮਚਾਰੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ।ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵਿਚ ਯੂਨੀਵਰਸਿਟੀ ਕਰਮਚਾਰੀਆਂ ਨੇ ਭਾਗ ਲਿਆ। ਇਹਨਾਂ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਦਾ ਆਯੋਜਨ ਸਨੀ ਉਬਰਾਏ ਹਾਲ ਵਿੱਖੇ ਕਰਵਾਇਆ ਗਿਆ। ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ।ਹਰ ਉਮਰ ਦੇ ਇਨਸਾਨ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਅੱਗੇ ਤੋਂ ਵੀ ਸਰਕਾਰ ਹਰ ਤਰ੍ਹਾਂ ਨਾਲ ਯੂਨੀਵਰਸਿਟੀ ਨੂੰ ਤਰੱਕੀਆਂ ਵੱਲ ਲਿਜਾਣ ਲਈ ਹਰ ਸੰਭਵ ਯਤਨ ਕਰੇਗੀ।ਉਨ੍ਹਾਂ ਕਰਮਚਾਰੀ ਸੰਘ ਅ ਅਤੇ ੲ ਵਲੋਂ ਕਰਮਚਾਰੀਆਂ ਲਈ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਏ ਕਲਾਸ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਚੇਅਰਮੈਨ ਜੱਸੀ ਸੋਹੀਆਂ ਵਾਲਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ, ਰਜਿਸਟਰਾਰ ਨਵਜੋਤ ਕੌਰ, ਡਾਇਰੈਕਟਰ ਸਪੋਰਟਸ ਅਜੀਤਾ, ਪ੍ਰਧਾਨ ਏ ਕਲਾਸ ਗੁਰਿੰਦਰਪਾਲ ਸਿੰਘ ਬੱਬੀ, ਪ੍ਰਧਾਨ ਅ ਅਤੇ ੲ ਰਾਜਿੰਦਰ ਸਿੰਘ ਬਾਗੜੀਆਂ, ਅਮਰਜੀਤ ਕੌਰ ਜਰਨਲ ਸਕੱਤਰ, ਪ੍ਰਕਾਸ਼ ਸਿੰਘ ਧਾਲੀਵਾਲ ਪ੍ਰਚਾਰ ਸਕੱਤਰ, ਗੁਰਪ੍ਰੀਤ ਸਿੰਘ ਜੋਨੀ ਸਹਾਇਕ ਸਕੱਤਰ, ਸੁਰਜੀਤ ਸਿੰਘ ਟੌਹੜਾ, ਕਰਨੈਲ ਸਿੰਘ, ਕੰਵਲਜੀਤ ਸਿੰਘ, ਦਲੀਪ ਕੁਮਾਰ, ਸੰਦੀਪ, ਅਜੈ ਅਰੋੜਾ, ਲਖਵਿੰਦਰ ਸਿੰਘ ਲੱਖਾ ਆਦਿ ਮੁਲਾਜ਼ਮ ਆਗੂ ਹਾਜ਼ਰ ਹੋਏ।